Mon, May 6, 2024
Whatsapp

ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ ,4 ਯਾਤਰੀਆਂ ਦੀ ਹੋਈ ਮੌਤ

Written by  Shanker Badra -- August 20th 2018 04:23 PM
ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ ,4 ਯਾਤਰੀਆਂ ਦੀ ਹੋਈ ਮੌਤ

ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ ,4 ਯਾਤਰੀਆਂ ਦੀ ਹੋਈ ਮੌਤ

ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ ,4 ਯਾਤਰੀਆਂ ਦੀ ਹੋਈ ਮੌਤ:ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ।ਜਾਣਕਾਰੀ ਅਨੁਸਾਰ ਸੜਕ 'ਤੇ ਜਾ ਰਹੀ ਇੱਕ ਬੱਸ 'ਤੇ ਢਿੱਗਾਂ ਡਿੱਗਣ ਦੀ ਖ਼ਬਰ ਮਿਲੀ ਹੈ।ਇਸ ਹਾਦਸੇ ਦੌਰਾਨ 4 ਯਾਤਰੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸ਼ਤਵਾੜ-ਪੱਦਾਰ ਰੋਡ 'ਤੇ ਕੁੱਲੀਗਾਡ 'ਚ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇੱਕ ਪਹਾੜੀ ਤੋਂ ਵੱਡੀ ਗਿਣਤੀ 'ਚ ਪੱਥਰ ਅਤੇ ਮਲਬਾ ਹੇਠਾਂ ਡਿੱਗਣ ਲੱਗਾ ਅਤੇ ਇਸ ਦੀ ਲਪੇਟ 'ਚ ਸੜਕ 'ਤੇ ਜਾ ਰਹੀ ਇੱਕ ਬੱਸ ਆ ਗਈ। ਉਸ ਨੇ ਦੱਸਿਆ ਕਿ ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਅਧਿਕਾਰੀ ਦਾ ਕਹਿਣਾ ਹੈ ਕਿ 9 ਹੋਰ ਲੋਕ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ 'ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। -PTCNews


Top News view more...

Latest News view more...