Thu, Apr 25, 2024
Whatsapp

ਜੰਮੂ 'ਚ ਵਾਪਰਿਆ ਵੱਡਾ ਹਾਦਸਾ, ਪੱਥਰ ਡਿੱਗਣ ਕਾਰਨ 4 ਲੋਕਾਂ ਦੀ ਮੌਤ

Written by  Jashan A -- March 10th 2020 09:37 AM
ਜੰਮੂ 'ਚ ਵਾਪਰਿਆ ਵੱਡਾ ਹਾਦਸਾ, ਪੱਥਰ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਜੰਮੂ 'ਚ ਵਾਪਰਿਆ ਵੱਡਾ ਹਾਦਸਾ, ਪੱਥਰ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਜੰਮੂ: ਦੇਸ਼ ਭਰ 'ਚ ਜਿਥੇ ਹੋਲੀ ਦੇ ਤਿਉਹਾਰ ਦੀਆਂ ਰੋਣਕਾਂ ਲੱਗੀਆਂ ਹੋਈਆਂ ਹਨ, ਉਥੇ ਹੀ ਜੰਮੂ ਕਸ਼ਮੀਰ ਦੇ ਉਧਮਪੁਰ ਦੇ ਗੋਹਰਡੀ 'ਚ ਮਾਤਮ ਪਸਰ ਗਿਆ। ਦਰਅਸਲ, ਇਥੇ ਇਕ ਘਰ 'ਤੇ ਵੱਡਾ ਪੱਥਰ ਡਿਗ ਜਾਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਤੇ ਇਕ ਵਿਅਕਤੀ ਜ਼ਖਮੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਅਜੇ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਹੋਰ ਪੜ੍ਹੋ: ਬਰਨਾਲਾ 'ਚ ਪਰਾਲੀ ਦੇ ਧੂੰਏ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ, 4 ਮੌਤਾਂ, ਕਈ ਜ਼ਖਮੀ https://twitter.com/ANI/status/1237195566951444480?s=20 ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਦਿੱਲੀ ਦੇ ਲਾਜਪਤ ਇਲਾਕੇ 'ਚ ਇੱਕ ਹਸਪਤਾਲ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ ਗਈ,ਜਦਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। -PTC News


Top News view more...

Latest News view more...