ਜੰਮੂ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, IED ਸਣੇ ਜੈਸ਼ ਦੇ 4 ਅੱਤਵਾਦੀ ਕੀਤੇ ਗ੍ਰਿਫਤਾਰ

By Jashan A - August 14, 2021 2:08 pm

ਨਵੀਂ ਦਿੱਲੀ: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜੰਮੂ ਨੂੰ ਦਹਿਲਾਉਣ ਦੀ ਸਾਜ਼ਿਸ਼ ਇਕ ਵਾਰ ਫਿਰ ਨਾਕਾਮ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਨੇ ਸ਼ਨੀਵਾਰ ਨੂੰ ਜੈਸ਼-ਏ-ਮੁਹੰਮਦ ਸਮੂਹ ਦੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਸੁਤੰਤਰਤਾ ਦਿਵਸ ਮੌਕੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਅੱਤਵਾਦੀਆਂ ਕੋਲੋਂ ਹਥਿਆਰਾਂ ਸਮੇਤ ਵੱਡੀ ਗਿਣਤੀ ’ਚ ਆਈ.ਈ.ਡੀ. ਬਰਾਮਦ ਹੋਇਆ ਹੈ।

ਹੋਰ ਪੜ੍ਹੋ: ਦਿੱਲੀ ਕਮੇਟੀ ਦੀਆਂ ਚੋਣਾਂ ਵਾਰ ਵਾਰ ਰੁਕਵਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ‘ਸਰਨਾ’: ਮਨਜਿੰਦਰ ਸਿਰਸਾ

ਤੁਹਾਨੂੰ ਦੱਸ ਦੇਈਏ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਭਰ 'ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹੈ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

-PTC News

adv-img
adv-img