Advertisment

ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

author-image
Shanker Badra
Updated On
New Update
ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ
Advertisment
publive-image ਕਸ਼ਮੀਰ : ਜੰਮੂ -ਕਸ਼ਮੀਰ ਦੇ ਅਵੰਤੀਪੋਰਾ ਵਿੱਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ ਹੋਈ ਹੈ। ਅਵੰਤੀਪੋਰਾ ਦੇ ਪੰਪੋਰ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵੇਂ ਅੱਤਵਾਦੀ ਹਿਜ਼ਬੁਲ ਦੇ ਦੱਸੇ ਜਾ ਰਹੇ ਹਨ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਚੱਲ ਰਿਹਾ ਸੀ।
Advertisment
publive-image ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ ਜਾਣਕਾਰੀ ਅਨੁਸਾਰ ਅਵੰਤੀਪੋਰਾ ਦੇ ਪੰਪੋਰ ਵਿੱਚ ਸੁਰੱਖਿਆ ਬਲਾਂ ਦੇ ਜਵਾਨ ਸਰਚ ਮੁਹਿੰਮ ਚਲਾ ਰਹੇ ਸਨ। ਅੱਤਵਾਦੀਆਂ ਨੇ ਪੰਪੋਰ 'ਚ ਸਰਚ ਆਪਰੇਸ਼ਨ ਲਈ ਪਹੁੰਚੇ ਫੌਜੀਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਨੂੰ ਗੋਲੀ ਲੱਗੀ ਅਤੇ ਇਕ ਅੱਤਵਾਦੀ ਮਾਰਿਆ ਗਿਆ ਹੈ। publive-image ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦਾ ਮੁਕਾਬਲਾ ਅਜੇ ਵੀ ਜਾਰੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਸੀ। ਜੰਮੂ -ਕਸ਼ਮੀਰ ਪੁਲਿਸ ਅਨੁਸਾਰ ਸੁਰੱਖਿਆ ਬਲਾਂ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ। ਅੱਤਵਾਦੀਆਂ ਦੇ ਖਿਲਾਫ ਸੁਰੱਖਿਆ ਬਲਾਂ ਅਤੇ ਜੰਮੂ -ਕਸ਼ਮੀਰ ਪੁਲਿਸ ਦਾ ਆਪਰੇਸ਼ਨ ਚੱਲ ਰਿਹਾ ਹੈ। publive-image ਜੰਮੂ -ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ ਧਿਆਨ ਯੋਗ ਹੈ ਕਿ ਅੱਤਵਾਦੀਆਂ ਨੇ ਇੱਕ ਦਿਨ ਪਹਿਲਾਂ ਕੁਲਗਾਮ ਵਿੱਚ ਰਾਜਨੇਤਾ ਗੁਲਾਮ ਹਸਨ ਲੋਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਕੁਲਗਾਮ ਦੇ ਬ੍ਰਜਲੂ ਇਲਾਕੇ ਵਿੱਚ ਹੀ ਅੱਤਵਾਦੀਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਜਾਵੇਦ ਅਹਿਮਦ ਡਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 9 ਅਗਸਤ ਨੂੰ ਅੱਤਵਾਦੀਆਂ ਨੇ ਕੁਲਗਾਮ ਵਿੱਚ ਭਾਜਪਾ ਨੇਤਾ ਗੁਲਾਮ ਰਸੂਲ ਡਾਰ ਦੀ ਵੀ ਹੱਤਿਆ ਕਰ ਦਿੱਤੀ ਸੀ। -PTCNews publive-image-
jammu-kashmir encounter security-forces terrorist-killed awantipora
Advertisment

Stay updated with the latest news headlines.

Follow us:
Advertisment