Sat, Apr 20, 2024
Whatsapp

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ 3 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕੀਤਾ ਕਤਲ

Written by  Shanker Badra -- September 21st 2018 12:09 PM
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ 3 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕੀਤਾ ਕਤਲ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ 3 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕੀਤਾ ਕਤਲ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ 3 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕੀਤਾ ਕਤਲ:ਜੰਮੂ-ਕਸ਼ਮੀਰ 'ਚ ਇੱਕ ਵਾਰ ਫਿਰ ਅੱਤਵਾਦੀਆਂ ਵਲੋਂ ਸਥਾਨਕ ਪੁਲਿਸ ਕਰਮਚਾਰੀਆਂ ਨੂੰ ਅਗਵਾ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚੋਂ ਚਾਰ ਸਪੈਸ਼ਲ ਪੁਲਿਸ ਅਫ਼ਸਰਾਂ (ਐੱਸ.ਪੀ.ਓ.) ਨੂੰ ਅਗਵਾ ਕਰ ਲਿਆ ਸੀ।ਇਨ੍ਹਾਂ 'ਚੋਂ ਤਿੰਨ ਪੁਲਿਸ ਕਰਮਚਾਰੀਆਂ ਨੂੰ ਅੱਤਵਾਦੀਆਂ ਨੇ ਮਾਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਪੁਲਿਸ ਕਰਮਚਾਰੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਜੰਮੂ-ਕਸ਼ਮੀਰ 'ਚ ਪੰਚਾਇਤ ਚੋਣਾਂ ਹੋਣ ਤੋਂ ਪਹਿਲਾਂ ਅੱਤਵਾਦੀਆਂ ਵੱਲੋਂ ਇਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ।ਜਾਣਕਾਰੀ ਅਨੁਸਾਰ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ,ਜਿਸ 'ਚ ਨਾਇਕੂ ਕਹਿ ਰਿਹਾ ਹੈ ਕਿ ਸਾਰੇ ਪੁਲਿਸ ਮੁਲਾਜ਼ਮ ਚਾਰ ਦਿਨ 'ਚ ਆਪਣੀ ਨੌਕਰੀ ਛੱਡ ਦੇਣ।ਨਾਇਕੂ ਦਾ ਕਹਿਣਾ ਸੀ ਕਿ ਨਵੇਂ ਕਸ਼ਮੀਰੀ ਲੜਕੇ ਪੁਲਿਸ ਜੁਆਇਨ ਨਾ ਕਰਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਸੀ।ਜਿਸ ਤੋਂ ਬਾਅਦ ਤੋਂ ਹੀ ਘਾਟੀ 'ਚ ਬਹੁਤ ਤਣਾਅ ਹੈ।ਪਿਛਲੇ ਮਹੀਨੇ ਹੀ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ਦੇ 10 ਪਰਿਵਾਰਕ ਮੈਂਬਰਾਂ ਨੂੰ ਅਗਵਾ ਕਰ ਲਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ ਸੀ। -PTCNews


Top News view more...

Latest News view more...