ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ
ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ:ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਪੁਨਰ ਗਠਨ (ਸੋਧ) ਬਿੱਲ ਦਾ ਰਾਜ ਦੇ ਦਰਜੇ ਨਾਲ ਕੋਈ ਸਬੰਧ ਨਹੀਂ ਹੈ ਅਤੇ ਜੰਮੂ-ਕਸ਼ਮੀਰ ਨੂੰ ਢੁਕਵੇਂ ਸਮੇਂ 'ਤੇ ਪੂਰਨ ਰਾਜ ਦਾ ਦਰਜਾ ਦਿੱਤਾ ਜਾਵੇਗਾ। ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2021 ਬਾਰੇ ਲੋਕ ਸਭਾ ਵਿਚ ਚਰਚਾ 'ਤੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਬਿੱਲ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਹੈ ਕਿ ਇਹ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਨਹੀਂ ਦੇਵੇਗਾ।
[caption id="attachment_474551" align="aligncenter" width="299"]
ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ[/caption]
ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ
ਅੱਜ ਲੋਕ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਨੇ ਕਿਹਾ ,ਧਾਰਾ 370 ਨੂੰ ਪਹਿਲਾਂ ਹੀ ਹਟਾ ਦੇਣਾ ਚਾਹੀਦਾ ਸੀ, ਪਰ ਅਸੀਂ ਇਸ ਨੂੰ ਹਟਾ ਦਿੱਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਹਰ ਖ਼ਾਤਾ ਦੇਣ ਲਈ ਤਿਆਰ ਹਾਂ ਪਰ ਦੱਸ ਦੇਈਏ ਕਿ ਕੋਰੋਨਾ ਕਾਰਨ ਸਭ ਕੁਝ ਇਕ ਸਾਲ ਤੋਂ ਬੰਦ ਸੀ। ਸੁਪਰੀਮ ਕੋਰਟ ਵਿੱਚ ਹੁਣ ਸਿੱਧੀ ਸੁਣਵਾਈ ਹੋਣ ਲੱਗੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਲੋਕ ਸਭਾ ਵਿੱਚ ਕਹਿ ਰਹੇ ਹਨ ਕਿ ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਵਾਪਸ ਦਿੱਤਾ ਜਾਵੇਗਾ।
[caption id="attachment_474550" align="aligncenter" width="301"]
ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ[/caption]
ਲੋਕ ਸਭਾ ਵਿਚ ਸ਼ਾਹ ਨੇ ਕਿਹਾ ਕਿ ਓਵੈਸੀ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਵਿਚ ਮੁਸਲਿਮ ਅਧਿਕਾਰੀ ਘੱਟ ਹਨ ਪਰ ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਸੀਂ ਹਿੰਦੂ ਮੁਸਲਿਮ ਦੇ ਅਧਾਰ 'ਤੇ ਅਧਿਕਾਰੀਆਂ ਨੂੰ ਵੀ ਵੰਡੋਗੇ। ਕੀ ਕੋਈ ਹਿੰਦੂ ਅਧਿਕਾਰੀ ਕਿਸੇ ਮੁਸਲਮਾਨ ਨਾਗਰਿਕ ਨਾਲ ਗੱਲ ਨਹੀਂ ਕਰ ਸਕਦਾ ? ਕੀ ਕੋਈ ਮੁਸਲਮਾਨ ਅਧਿਕਾਰੀ ਹਿੰਦੂ ਨਾਗਰਿਕ ਨੂੰ ਕੋਈ ਸਵਾਲ ਨਹੀਂ ਪੁੱਛ ਸਕਦਾ ? ਤੁਸੀਂ ਧਰਮ ਦੇ ਅਧਾਰ ਤੇ ਅਧਿਕਾਰੀ ਵੀ ਵੰਡੋਗੇ।
[caption id="attachment_474549" align="aligncenter" width="533"]
ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ[/caption]
ਪੜ੍ਹੋ ਹੋਰ ਖ਼ਬਰਾਂ : ਮਹਾਂਪੰਚਾਇਤ 'ਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ , ਕਿਹਾ -ਲੁਟੇਰਿਆਂ ਦਾ ਆਖ਼ਰੀ ਬਾਦਸ਼ਾਹ ਹੈ ਮੋਦੀ
ਕਾਂਗਰਸ 'ਤੇ ਹਮਲਾ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਪਾਰਟੀ ਦੇ ਸ਼ਾਸਨ ਅਧੀਨ ਜੋ ਸਾਡੇ' ਤੇ 2 ਜੀ ਅਤੇ 4 ਜੀ ਰੋਕਣ ਦਾ ਦੋਸ਼ ਲਗਾਉਂਦੀ ਹੈ, ਜੰਮੂ-ਕਸ਼ਮੀਰ ਵਿਚ ਮੋਬਾਈਲ ਕਈ ਮਹੀਨਿਆਂ ਤੋਂ ਬੰਦ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਕਿਉਂਕਿ ਰਾਜ ਵਿੱਚ ਕੋਈ ਅਫਵਾਹ ਨਾ ਸਕੇ ਇਸ ਲਈ ਕੁਝ ਸਮੇਂ ਲਈ ਇੰਟਰਨੈੱਟ ਸੇਵਾ 'ਤੇ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਹੁਣ ਮੁੜ ਬਹਾਲ ਕਰ ਦਿੱਤਾ ਗਿਆ ਹੈ।
[caption id="attachment_474552" align="aligncenter" width="1125"]
ਜੰਮੂ-ਕਸ਼ਮੀਰ ਨੂੰ ਢੁਕਵਾਂ ਸਮਾਂ ਆਉਣ 'ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ : ਅਮਿਤ ਸ਼ਾਹ[/caption]
ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਪੁਨਰਗਠਨ ਸੋਧ ਬਿੱਲ 'ਤੇ ਵਿਚਾਰ ਵਟਾਂਦਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਨੂੰ ਜੰਮੂ ਕਸ਼ਮੀਰ ਦੀ ਸਥਿਤੀ ਨੂੰ ਸਮਝਣਾ ਹੋਵੇਗਾ। ਧਾਰਾ 370 'ਤੇ 17 ਮਹੀਨਿਆਂ ਦਾ ਵਿਰੋਧੀ ਧਿਰ ਸਾਡੇ ਤੋਂ ਹਿਸਾਬ ਪੁੱਛ ਰਹੀ ਹੈ, ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ, ਤੁਸੀਂ 70 ਸਾਲਾਂ ਤੋਂ ਕੀ ਕੀਤਾ ਹੈ ? ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਤੇ ਪੀੜ੍ਹੀਆਂ ਤੱਕ ਰਾਜ ਕਰਨ ਵਾਲੇ ਦੱਸਣ।ਅਮਿਤ ਸ਼ਾਹ ਨੇ ਕਿਹਾ ਕਿ ਵੋਟ ਬੈਂਕ ਦੀ ਰਾਜਨੀਤੀ ਕਾਰਨ ਜੰਮੂ-ਕਸ਼ਮੀਰ 'ਚ ਧਾਰਾ-370 ਲਾਗੂ ਸੀ। ਦੇਸ਼ ਵੋਟ ਬੈਂਕ ਦੀ ਰਾਜਨੀਤੀ ਨਾਲ ਨਹੀਂ ਚੱਲਦਾ।
-PTCNews