ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵਾਪਰੇ ਬੱਸ ਹਾਦਸੇ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵਾਪਰੇ ਬੱਸ ਹਾਦਸੇ ‘ਤੇ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ ,ਕਿਸ਼ਤਵਾੜ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵਾਪਰੇ ਬੱਸ ਹਾਦਸੇ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜ਼ਾਹਰ ਕੀਤਾ ਹੈ।ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ, ”ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੀ ਘਟਨਾ ਦਿਲ ਦਹਿਲਾਉਣ ਵਾਲੀ ਹੈ।

ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਅਸੀਂ ਸੋਗ ਜ਼ਾਹਰ ਕਰਦੇ ਹਾਂ ਅਤੇ ਮ੍ਰਿਤਕ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜਤਾਉਂਦੇ ਹਾਂ। ਮੈਂ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”

ਹੋਰ ਪੜ੍ਹੋ:ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਈ ਵੋਟ, ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟਿੰਗ ਦੀ ਕੀਤੀ ਅਪੀਲ

ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਲਿਖਿਆ ਹੈ ਕਿ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਵਿਚ ਇਕ ਸੜਕ ਦੁਰਘਟਨਾ ਦਾ ਬੇਹੱਦ ਦੁੱਖ ਹੋਇਆ।ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਜਤਾਉਂਦਾ ਹਾਂ ਜੋ ਆਪਣੇ ਅਜ਼ੀਜ਼ਾਂ ਨੂੰ ਗੁਆ ਚੁੱਕੇ ਹਨ।

ਜ਼ਿਕਰ ਏ ਖਾਸ ਹੈ ਕਿ ਅੱਜ ਸਵੇਰੇ ਕਰੀਬ ਸਾਢੇ 7 ਵਜੇ ਕਿਸ਼ਤਵਾੜ ਤੋਂ ਕੇਸ਼ਵਨ ਜਾ ਰਹੀ ਬੱਸ ਸਿਰਗਵਾਰੀ ‘ਚ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਡਿੱਗ ਗਈ। ਇਸ ਬੱਸ ਹਾਦਸੇ ਵਿਚ 35 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

-PTC News