ਜੰਮੂ-ਕਸ਼ਮੀਰ: ਬੜਗਾਮ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਵੱਲੋਂ 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ: ਬੜਗਾਮ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਵੱਲੋਂ 1 ਅੱਤਵਾਦੀ ਢੇਰ,ਬੜਗਾਮ: ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਅੱਜ ਫਿਰ ਤੜਕਸਾਰ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਬੜਗਾਮ ਜ਼ਿਲੇ ਦੇ ਚਦੂਰਾ ਇਲਾਕੇ ‘ਚ 3 ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ‘ਤੇ ਸੁਰੱਖਿਆਬਲਾਂ ਨੇ ਸਰਚ ਆਪਰੇਸ਼ਨ ਸ਼ੁਰੂ ਕੀਤਾ।ਇਸ ਤੋਂ ਬਾਅਦ ਦੋਵਾਂ ਪਾਸਿਓ ਗੋਲੀਬਾਰੀ ਜਾਰੀ ਰਹੀ।ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੇ ਪਾਸਿਓ ਘੇਰ ਲਿਆ ਹੈ।

ਹੋਰ ਪੜ੍ਹੋ: ਉੱਤਰ ਪ੍ਰਦੇਸ਼ ‘ਚ ਇੱਕ ਹੋਰ ਰੇਲ ਲੱਥੀ ਲੀਹੋ

ਫਿਲਹਾਲ ਸਰਚ ਆਪਰੇਸ਼ਨ ਜਾਰੀ ਹੈ।ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਸੁਰੱਖਿਆ ਬਲਾਂ ਨੇ ਇਸ ਇਲਾਕੇ ‘ਚ ਕੁਝ ਅੱਤਵਾਦੀਆਂ ਨੂੰ ਢੇਰ ਕੀਤਾ ਸੀ ਤੇ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਸਨ।

-PTC News