Advertisment

ਜੰਮੂ-ਕਸ਼ਮੀਰ: ਅੰਤਰਰਾਸ਼ਟਰੀ ਸਰਹੱਦ 'ਤੇ ਤਿੰਨ ਘੁਸਪੈਠੀਆਂ ਢੇਰ, 36 ਕਿਲੋ ਨਸ਼ੀਲਾ ਪਦਾਰਥ ਬਰਾਮਦ

author-image
Riya Bawa
Updated On
New Update
ਜੰਮੂ-ਕਸ਼ਮੀਰ: ਅੰਤਰਰਾਸ਼ਟਰੀ ਸਰਹੱਦ 'ਤੇ ਤਿੰਨ ਘੁਸਪੈਠੀਆਂ ਢੇਰ, 36 ਕਿਲੋ ਨਸ਼ੀਲਾ ਪਦਾਰਥ ਬਰਾਮਦ
Advertisment
Jammu & Kashmir: ਜੰਮੂ ਡਿਵੀਜ਼ਨ ਦੇ ਸਾਂਬਾ ਜ਼ਿਲ੍ਹੇ 'ਚ ਸਥਿਤ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਕਰਕੇ ਭਾਰਤੀ ਖੇਤਰ 'ਚ ਦਾਖ਼ਲ ਹੋਣ ਵਾਲੇ ਤਿੰਨ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 36 ਕਿਲੋ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ। ਸੀਮਾ ਸੁਰੱਖਿਆ ਬਲ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
Advertisment
Jammu and Kashmir: Terrorist killed in Shopian encounter ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਭਾਰਤੀ ਸੀਮਾ ਸੁਰੱਖਿਆ ਬਲ ਦੇ ਤਿਆਰ-ਬਰ-ਤਿਆਰ ਜਵਾਨਾਂ ਨੇ ਪਾਕਿਸਤਾਨੀ ਸਰਹੱਦ 'ਤੇ ਕੁਝ ਹਿਲਜੁਲ ਵੇਖੀ। publive-image ਇਸ ਦੌਰਾਨ ਜਦੋਂ ਨਾਈਟ ਵਿਜ਼ਨ ਦੂਰਬੀਨ ਰਾਹੀਂ ਦੇਖਿਆ ਗਿਆ ਤਾਂ ਪਤਾ ਲੱਗਾ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਤਿੰਨ ਘੁਸਪੈਠੀਆਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਵੇਂ ਹੀ ਤਿੰਨਾਂ ਨੇ ਭਾਰਤੀ ਖੇਤਰ ਵਿੱਚ ਦਾਖਲ ਹੋਏ, ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ ਗਈ।
Advertisment
ਇਸ ਨੂੰ ਨਜ਼ਰਅੰਦਾਜ਼ ਕਰਦਿਆਂ ਤਿੰਨਾਂ ਨੇ ਝਾੜੀਆਂ ਵਿੱਚ ਲੁੱਕਦੇ ਹੋਏ ਪਾਕਿਸਤਾਨੀ ਸਰਹੱਦ ਵੱਲ ਭੱਜਣ ਦੀ ਕੋਸ਼ਿਸ਼ ਕੀਤੀ। ਚੌਕਸ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਉਨ੍ਹਾਂ ਨੂੰ ਉੱਥੇ ਢੇਰ ਕਰ ਦਿੱਤਾ। ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਫਿਲਹਾਲ ਕੌਮਾਂਤਰੀ ਸਰਹੱਦ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਗਏ ਤਿੰਨ ਘੁਸਪੈਠੀਆਂ ਦੀ ਪਛਾਣ ਕੀਤੀ ਜਾ ਰਹੀ ਹੈ। publive-image ਦੱਸ ਦੇਈਏ ਕਿ 3 ਜਨਵਰੀ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਰਨੀਆ ਸੈਕਟਰ ਦੇ ਭੁੱਲੇਚੱਕ ਚੌਕੀ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਦੌਰਾਨ ਇੱਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। publive-image -PTC News-
jammu-kashmir punjabi-news samba border-security-force
Advertisment

Stay updated with the latest news headlines.

Follow us:
Advertisment