Tue, Apr 23, 2024
Whatsapp

ਜੰਮੂ-ਕਸ਼ਮੀਰ : ਪੁਲਵਾਮਾ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

Written by  Shanker Badra -- June 03rd 2020 02:25 PM -- Updated: June 03rd 2020 02:27 PM
ਜੰਮੂ-ਕਸ਼ਮੀਰ : ਪੁਲਵਾਮਾ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ : ਪੁਲਵਾਮਾ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ : ਪੁਲਵਾਮਾ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਮੌਕੇ ਤੋਂ ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਕੋਲੋਂ ਭਾਰੀ ਤੱਦਾਦ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਇਸ ਦੌਰਾਨ ਮਾਰੇ ਗਏ ਅੱਤਵਾਦੀਆਂ ਵਿਚ ਜੈਸ਼ ਦਾ ਟਾਪ ਕਮਾਂਡਰ ਵੀ ਸ਼ਾਮਲ ਹੈ ਹਾਲਾਂਕਿ ਸੁਰੱਖਿਆ ਦਸਤਿਆਂ ਨੇ ਅਜੇ ਤਕ ਤਿੰਨਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਹੈ। ਇਸ ਮੁਕਾਬਲੇ ਦੌਰਾਨ ਫੌਜ ਦਾ ਇਕ ਜਵਾਨ ਵੀ ਜ਼ਖ਼ਮੀ ਹੋਇਆ ਹੈ। ਉਸ ਨੂੰ ਇਲਾਜ ਲਈ ਫੌਜ ਦੇ 92 ਬੇਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਸੋਯਮੋਈਹ ਪਿੰਡ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ 'ਤੇ ਤੜਕੇ ਕਰੀਬ 3 ਵਜੇ ਸਾਂਝੀ ਮੁਹਿੰਮ ਚਲਾਈ ਹੈ। ਫਿਲਹਾਲ ਇਲਾਕੇ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਹਨ। -PTCNews


Top News view more...

Latest News view more...