Advertisment

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

author-image
Jashan A
Updated On
New Update
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
Advertisment
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ,ਅਨੰਤਨਾਗ: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਇੱਕ ਵਾਰ ਫਿਰ ਤੋਂ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ 'ਚ ਦੋ ਅੱਤਵਾਦੀ ਮਾਰ ਦਿੱਤੇ। publive-imageਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅਨੰਤਨਾਗ ਦੇ ਇਕ ਪਿੰਡ ਵਿਚ ਸਾਰੇ ਨਿਕਾਸੀ ਮਾਰਗਾਂ ਨੂੰ ਸੀਲ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹੋਰ ਪੜ੍ਹੋ: 
Advertisment
ਫਰਾਂਸ ਦੇ ਇੱਕ ਲਾੜੇ ਨੇ ਪੰਜਾਬੀ ਰੀਤੀ-ਰਿਵਾਜ਼ਾਂ ਦੇ ਨਾਲ ਪੰਜਾਬਣ ਨਾਲ ਕਰਵਾਇਆ ਵਿਆਹ publive-imageਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। publive-imageਸੁਰੱਖਿਆ ਫੋਰਸ ਦੇ ਜਵਾਨਾਂ ਵਲੋਂ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ ਅਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। -PTC News-
national-news latest-national-news jammu-kashmir-news latest-jammu-kashmir-news jammu-kashmir-news-in-punjabi 2-terrorist-killed 2-terrorist-killed-news latest-2-terrorist-killed-news
Advertisment

Stay updated with the latest news headlines.

Follow us:
Advertisment