Thu, Apr 25, 2024
Whatsapp

ਜੰਮੂ-ਕਸ਼ਮੀਰ: ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

Written by  Jashan A -- April 25th 2019 09:59 AM
ਜੰਮੂ-ਕਸ਼ਮੀਰ: ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ: ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ: ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ, 2 ਅੱਤਵਾਦੀ ਢੇਰ,ਅਨੰਤਨਾਗ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਹੋਰ ਪੜ੍ਹੋ:ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ ਅਨੰਤਨਾਗ ਦੇ ਬਾਗੇਂਦਰ ਮੁਹੱਲਾ 'ਚ ਦੋਹਾਂ ਪਾਸਿਓਂ ਗੋਲੀਬਾਰੀ ਹੋ ਰਹੀ ਹੈ। ਮਿਲੀ ਜਾਣਕਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਬਾਗੇਂਦਰ ਮੁਹੱਲੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ।

ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਨਾਲ ਫੌਜ ਦੇ ਜਵਾਨਾਂ ਨੇ ਇਲਾਕੇ ਦੀ ਪੂਰੀ ਤਰ੍ਹਾਂ ਘੇਰਬੰਦੀ ਕਰ ਦਿੱਤੀ ਤੇ ਦੋਹਾਂ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ। ਹੋਰ ਪੜ੍ਹੋ:ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ ਜਿਸ ਦੌਰਾਨ ਜਵਾਨਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਸਰਚ ਅਪ੍ਰੇਸ਼ਨ ਜਾਰੀ ਹੈ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। -PTC News

Top News view more...

Latest News view more...