ਜੰਮੂ-ਕਸ਼ਮੀਰ ‘ਚ ਇਮਾਰਤ ਢਹਿਣ ਕਾਰਨ ਲੱਗੀ ਅੱਗ, ਬਚਾਅ ਤੇ ਰਾਹਤ ਕਾਰਜ ਜਾਰੀ

Jammu Kashmir

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਤਾਲਿਬ ਟਿੱਲੋ ਇਲਾਕੇ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਇਮਾਰਤ ਦੇ ਢਹਿ ਜਾਣ ਕਾਰਨ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਬਣਿਆ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਫਾਇਰ ਬ੍ਰਿਗੇਡ ਵਿਭਾਗ ਮੌਕੇ ‘ਤੇ ਪਹੁੰਚ ਗਿਆ ਤੇ ਅਧਿਕਾਰੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਹਾਦਸੇ ਦੌਰਾਨ ਕਿਸੇ ਜਾਨੀ ਨੁਕਸਾਨ ਬਾਰੇ ਜਾਣਕਾਰੀ ਨਹੀਂ ਮਿਲੀ ਹੈ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।

ਹੋਰ ਪੜ੍ਹੋ: ਬਠਿੰਡਾ:ਪਸ਼ੂਆਂ ਦੇ ਵਾੜੇ ਦਾ ਡਿੱਗਿਆ ਲੈਂਟਰ,12 ਮੱਝਾਂ ਦੀ ਮੌਤ, ਕਈ ਜ਼ਖਮੀ

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੀ ਮੌਕੇ ‘ਤੇ ਮੌਜੂਦ ਹੈ, ਜਿਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News