ਜੰਮੂ-ਕਸ਼ਮੀਰ ਦੇ ਡੋਡਾ ‘ਚ ਲੱਗੀ ਭਿਆਨਕ ਅੱਗ, 7 ਦੁਕਾਨਾਂ ਸੜ੍ਹ ਕੇ ਸੁਆਹ

blast
ਜੰਮੂ-ਕਸ਼ਮੀਰ ਦੇ ਡੋਡਾ 'ਚ ਲੱਗੀ ਭਿਆਨਕ ਅੱਗ, 7 ਦੁਕਾਨਾਂ ਸੜ੍ਹ ਕੇ ਸੁਆਹ

ਜੰਮੂ-ਕਸ਼ਮੀਰ ਦੇ ਡੋਡਾ ‘ਚ ਲੱਗੀ ਭਿਆਨਕ ਅੱਗ, 7 ਦੁਕਾਨਾਂ ਸੜ੍ਹ ਕੇ ਸੁਆਹ,ਜੰਮੂ-ਕਸ਼ਮੀਰ ਦੇ ਡੋਡਾ ‘ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਘੱਟ ਤੋਂ ਘੱਟ ਤਿੰਨ ਮਕਾਨ ਅਤੇ ਸੱਤ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।ਮਿਲੀ ਜਾਣਕਰੀ ਮੁਤਾਬਕ ਇਹ ਅੱਗ ਇੱਕ ਘਰ ‘ਚ ਲੱਗੀ ਤੇ ਦੇਖਦੇ ਹੀ ਦੇਖਦੇ ਇਸ ਨੇ ਆਲੇ-ਦੁਆਲੇ ਦੇ ਮਕਾਨਾਂ ਅਤੇ ਦੁਕਾਨਾਂ ਨੂੰ ਆਪਣੀ ਚਪੇਟ ‘ਚ ਲੈ ਲਿਆ।ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ ਦਫੜੀ ਮੱਚ ਗਈ, ਪਰ ਕੁਝ ਸਥਾਨਕ ਲੋਕਾਂ ਨੇ ਘਟਨਾ ਬਾਰੇ ਸਥਾਨਕ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

Jammu and Kashmir
ਜੰਮੂ-ਕਸ਼ਮੀਰ ਦੇ ਡੋਡਾ ‘ਚ ਲੱਗੀ ਭਿਆਨਕ ਅੱਗ, 7 ਦੁਕਾਨਾਂ ਸੜ੍ਹ ਕੇ ਸੁਆਹ

ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਸੇਵਾ ਕਰਮੀ ਮੌਕੇ ‘ਤੇ ਹੀ ਘਟਨਾ ਵਾਲੀ ਥਾਂ ‘ਚ ਪਹੁੰਚੇ ਅਤੇ ਇਕ ਘੰਟੇ ਦੀ ਮਸ਼ੱਕਤ ਦੇ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।ਅਧਿਕਾਰੀ ਨੇ ਦੱਸਿਆ ਕਿ ਅੱਗ ‘ਚ ਤਿੰਨ ਮਕਾਨ ਅਤੇ ਸੱਤ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

blast
ਜੰਮੂ-ਕਸ਼ਮੀਰ ਦੇ ਡੋਡਾ ‘ਚ ਲੱਗੀ ਭਿਆਨਕ ਅੱਗ, 7 ਦੁਕਾਨਾਂ ਸੜ੍ਹ ਕੇ ਸੁਆਹ

ਨਾਲ ਹੀ ਪੁਲਿਸ ਵੀ ਇਸ ਮਾਮਲੇ ਸਬੰਧੀ ਕਾਰਵਾਈ ਕਰ ਰਹੀ ਹੈ, ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News