ਦੇਸ਼

ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ

By Jashan A -- October 01, 2019 3:21 pm

ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ,ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਮਾਰੇ ਗਏ ਅੱਤਵਾਦੀ ਕੋਲੋਂ ਹਥਿਆਰ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਚਲਾਏ ਗਏ ਆਪਰੇਸ਼ਨ ਦੌਰਾਨ ਇਸ ਅੱਤਵਾਦੀ ਨੂੰ ਮਾਰ ਮੁਕਾਇਆ ਹੈ।

Indian Armyਤੁਹਾਨੂੰ ਦੱਸ ਦਈਏ ਕਿ 28 ਸਤੰਬਰ ਨੂੰ ਵੀ ਅੱਤਵਾਦੀਆਂ ਅਤੇ ਫੌਜ ਦਰਮਿਆਨ ਮੁਕਾਬਲਾ ਹੋਇਆ ਸੀ। ਜਿਸ 'ਚ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

Indian Armyਇਸ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ 2 ਵੱਖ-ਵੱਖ ਥਾਂਵਾਂ 'ਤੇ ਹੋਏ ਮੁਕਾਬਲੇ 'ਚ 6 ਅੱਤਵਾਦੀ ਮਾਰੇ ਗਏ। ਜਿਨ੍ਹਾਂ 'ਚੋਂ 3 ਪਾਕਿਸਤਾਨੀ ਸਨ। ਇਨ੍ਹਾਂ ਮੁਕਾਬਲਿਆਂ 'ਚ ਇਕ ਜਵਾਨ ਸ਼ਹੀਦ ਹੋ ਗਿਆ, ਜਦੋਂ ਕਿ 2 ਪੁਲਸ ਕਰਮਚਾਰੀ ਜ਼ਖਮੀ ਹੋ ਗਏ।

-PTC News

  • Share