ਜੰਮੂ-ਕਸ਼ਮੀਰ: ਬੜਗਾਮ ‘ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ: ਬੜਗਾਮ ‘ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ,ਬੜਗਾਮ: ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਸੁਰੱਖਿਆ ਫੋਰਸਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਸੂਚਨਾ ਦੇ ਆਧਾਰ ‘ਤੇ ਮੱਧ ਕਸ਼ਮੀਰ ਦੇ ਬੜਗਾਮ ਜ਼ਿਲੇ ਦੇ ਕ੍ਰਾਲਪੋਰਾ ਚੇਕਪੋਰਾ ਇਲਾਕੇ ‘ਚ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕੀਤੀ ਅਤੇ ਇਕ ਤਲਾਸ਼ੀ ਮੁਹਿੰਮ ਚਲਾਈ।

ਜਿਸ ਦੌਰਾਨ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੇ ਗਸ਼ਤੀ ਦਲ ‘ਤੇ ਗੋਲੀਬਾਰੀ ਕੀਤੀ।

ਹੋਰ ਪੜ੍ਹੋ:ਗੁਰੂ ਨਗਰੀ ‘ਚ ਵੱਡੀ ਵਾਰਦਾਤ, ਬਾਜ਼ਾਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਿਸ ਕਾਰਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਮੁਕਾਬਲੇ ਵਾਲੀ ਜਗ੍ਹਾ ਤੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ।

-PTC News