Thu, Apr 18, 2024
Whatsapp

ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ

Written by  Jashan A -- January 15th 2019 09:42 AM
ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ

ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ

ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ,ਸ਼੍ਰੀਨਗਰ: ਬੀਤੇ ਦਿਨ ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਸੁਰੱਖਿਆ ਬਲਾਂ ਬਾਂਦੀਪੋਰਾ ਤੋਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਅੱਤਵਾਦੀ ਸਰਫਰਾਜ ਅਹਿਮਦ ਸ਼ੀਰ ਨੂੰ ਗ੍ਰਿਫਤਾਰ ਕਰ ਲਿਆ ਹੈ। [caption id="attachment_240685" align="aligncenter" width="300"]indian army ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ[/caption] ਮਿਲੀ ਜਾਣਕਾਰੀ ਮੁਤਾਬਕ ਇਸ ਅੱਤਵਾਦੀ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਸੂਤਰਾਂ ਅਨੁਸਾਰ ਇਹ ਅੱਤਵਾਦੀ ਅਕਤੂਬਰ 2014 ਤੋਂ ਹਿਜ਼ਬੁਲ ਦੇ ਅੱਤਵਾਦੀ ਮੁਸ਼ਤਾਕ ਸ਼ੀਰ ਅਤੇ ਅਬੂ ਇਸਮਾਈਲ ਦੇ ਨਾਲ ਮਿਲ ਕੇ ਅੱਤਵਾਦੀ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਸੀ। [caption id="attachment_240687" align="aligncenter" width="300"]indian army ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦਾ ਅੱਤਵਾਦੀ ਕੀਤਾ ਕਾਬੂ, ਭਾਰੀ ਮਾਤਰਾ ’ਚ ਹਥਿਆਰ ਬਰਾਮਦ[/caption] ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਅੱਤਵਾਦੀ ਦੀ ਸੁਰੱਖਿਆ ਬਲਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। -PTC News


Top News view more...

Latest News view more...