Sat, Apr 20, 2024
Whatsapp

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾ ਵੱਲੋਂ 2 ਅੱਤਵਾਦੀ ਹੋਰ ਢੇਰ

Written by  Jashan A -- November 18th 2018 09:26 AM
ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾ ਵੱਲੋਂ 2 ਅੱਤਵਾਦੀ ਹੋਰ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾ ਵੱਲੋਂ 2 ਅੱਤਵਾਦੀ ਹੋਰ ਢੇਰ

ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾ ਵੱਲੋਂ 2 ਅੱਤਵਾਦੀ ਹੋਰ ਢੇਰ,ਜੰਮੂ: ਜੰਮੂ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਅੱਤਵਾਦੀਆਂ ਅਤੇ ਸੁਰੱਖਿਆਬਲਾਂ ਦੇ ਵਿਚਕਾਰ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਕਰਮੀਆਂ ਅਤੇ ਸੁਰੱਖਿਆ ਬਲਾ ਨੇ ਸ਼ੋਪੀਆਂ ਜਿਲ੍ਹੇ ਦੇ ਜੈਨਪੋਰਾ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ। ਦਰਅਸਲ ਪੁਲਿਸ ਨੂੰ ਸੂਤਰਾਂ ਵਲੋਂ ਇਹ ਜਾਣਕਾਰੀ ਮਿਲੀ ਸੀ ਕਿ ਇਸ ਇਲਾਕੇ ਵਿੱਚ ਕੁੱਝ ਅੱਤਵਾਦੀ ਛੁਪੇ ਹੋ ਸਕਦੇ ਹਨ। ਜਿਸ ਦੇ ਕਰਨ ਪੁਲਸ ਕਰਮੀਆਂ ਨੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਛੁਪੇ ਹੋਏ ਅੱਤਵਾਦੀਆਂ ਦੇ ਠਿਕਾਣਿਆਂ 'ਤੇ ਜਦੋਂ ਸੁਰੱਖਿਆ ਕਰਮੀਆਂ ਨੇ ਫਾਇਰਿੰਗ ਕੀਤੀ ਤਾਂ ਅੱਤਵਾਦੀਆਂ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਹੋਰ ਪੜ੍ਹੋ:ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ SIT ਨੂੰ ਅੱਜ ਬਿਆਨ ਦਰਜ ਕਰਾਉਣਗੇ ਪ੍ਰਕਾਸ਼ ਸਿੰਘ ਬਾਦਲ ਦੱਸਿਆ ਜਾ ਰਿਹਾ ਹੈ ਕਿ ਇਸ ਮੁੱਠਭੇੜ ਵਿੱਚ 2 ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀਆਂ ਲਾਸ਼ਾਂ ਘਟਨਾ ਸਥਾਨ ਤੋਂ ਬਰਾਮਦ ਕਰ ਲਈਆਂ ਹਨ। ਪਰ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹਨਾਂ ਢੇਰ ਕੀਤੇ ਗਏ ਅੱਤਵਾਦੀਆਂ ਦੀ ਪਹਿਚਾਣ ਨਹੀਂ ਹੋਈ ਅਤੇ ਪੁਲਿਸ ਕਰਮੀ ਇਸ ਦੀ ਜਾਂਚ 'ਚ ਲੱਗੇ ਹੋਏ ਹਨ।

—PTC News

Top News view more...

Latest News view more...