ਜੰਮੂ-ਕਸ਼ਮੀਰ : ਮਿੰਨੀ ਬੱਸ ਹੋਈ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ, 11 ਜ਼ਖਮੀ
ਜੰਮੂ-ਕਸ਼ਮੀਰ : ਮਿੰਨੀ ਬੱਸ ਹੋਈ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ, 11 ਜ਼ਖਮੀ,ਸ਼੍ਰੀਨਗਰ: ਸਾਡੇ ਦੇਸ਼ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸੇ ‘ਤੇ ਡ੍ਰਾਈਵਰ ਦਾ ਆਇਆ ਵੱਡਾ ਬਿਆਨ, ਮੈਂ ਬਚਾਉਣ ਦੀ ਕੋਸ਼ਿਸ਼ ਕੀਤੀ ਸੀ ਪਰ..!! ਦੱਸਿਆ ਜਾ ਰਿਹਾ ਹੈ ਕਿ ਬੱਸ ਹਾਦਸੇ 'ਚ 11 ਲੋਕ ਜ਼ਖਮੀ ਹਨ। ਦਰਅਸਲ ਇਹ ਹਾਦਸਾ ਇੱਕ ਮਿੰਨੀ ਬੱਸ ਨਾਲ ਵਾਪਰਿਆ ਹੈ।
ਇਹ ਹਾਦਸਾ ਕਿਵੇਂ ਹੋਇਆ ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ:ਮੱਧ ਪ੍ਰਦੇਸ਼ ‘ਚ ਸਕੂਲ ਵੈਨ ਤੇ ਬੱਸ ਦੀ ਭਿਆਨਕ ਟੱਕਰ 6 ਬੱਚਿਆਂ ਦੀ ਮੌਤ ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ। -PTC NewsJammu & Kashmir: 5 people were killed and 11 people were injured in a bus accident in Doda earlier today; Those injured are receiving medical treatment at a hospital in Doda pic.twitter.com/k1B8Ip13JB — ANI (@ANI) April 24, 2019