ਮੁੱਖ ਖਬਰਾਂ

ਜੰਮੂ-ਕਸ਼ਮੀਰ 'ਚ ਵਾਪਰਿਆ ਵੱਡਾ ਹਾਦਸਾ, ਮਿੰਨੀ ਬੱਸ ਖੱਡ 'ਚ ਡਿੱਗਣ ਨਾਲ 8 ਦੀ ਮੌਤ

By Riya Bawa -- October 28, 2021 12:10 pm -- Updated:Feb 15, 2021

ਸ੍ਰੀਨਗਰ - ਜੰਮੂ ਅਤੇ ਕਸ਼ਮੀਰ ਵਿਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਠਥਰੀ ਤੋਂ ਡੋਡਾ ਜਾ ਰਹੀ ਮਿੰਨੀ ਬੱਸ ਖੱਡ 'ਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ ਹਨ।

Image

ਬਚਾਅ ਕਾਰਜ ਅਜੇ ਵੀ ਜਾਰੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਹਾਦਸੇ 'ਚ ਹੋਈਆਂ ਮੌਤਾਂ 'ਤੇ ਸੋਗ ਪ੍ਰਗਟ ਕੀਤਾ ਗਿਆ ਹੈ।

 

ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

Image

ਕੇਂਦਰੀ ਮੰਤਰੀ ਨੇ ਕਿਹਾ, "ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਡੋਡਾ ਵਿੱਚ ਭੇਜ ਦਿੱਤਾ ਗਿਆ ਹੈ। ਹੋਰ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ,"

Image

-PTC News

  • Share