Thu, Dec 25, 2025
Whatsapp

ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ

Reported by:  PTC News Desk  Edited by:  Jashan A -- January 31st 2020 09:30 AM -- Updated: January 31st 2020 09:34 AM
ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ

Jammu Kashmir Nagrota Encounter: ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਪੁਲਿਸ ਤੇ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸੁਰੱਖਿਆ ਫੋਰਸ ਨੇ 3 ਅੱਤਵਾਦੀ ਢੇਰ ਕਰ ਦਿੱਤੇ ਹਨ। ਜਦੋਂਕਿ ਹੋਰ ਕਈ ਅੱਤਵਾਦੀਆਂ ਦੀ ਮੌਜੂਦੀ ਦੇ ਖਦਸ਼ੇ ਕਾਰਨ ਇਲਾਕੇ ਨੂੰ ਘੇਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਨਗਰੋਟਾ ਨੇੜੇ ਪੁਲਿਸ 'ਤੇ ਫਾਇਰਿੰਗ ਕੀਤੀ। https://twitter.com/ANI/status/1223089681002184704?s=20 ਇਸ ਮੁੱਠਭੇੜ 'ਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਅਤੇ ਸੁਰਖਿਆ ਬਲਾਂ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤਲਾਸ਼ੀ ਲਈ ਜਾ ਰਹੀ ਹੈ। ਹੋਰ ਪੜ੍ਹੋ:ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ https://twitter.com/ANI/status/1223086155857399810?s=20

ਉਧਰ ਇਸ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਹਾਈਵੇ 'ਤੇ ਟ੍ਰੈਫਿਕ ਵੀ ਰੋਕ ਦਿੱਤਾ ਗਿਆ ਹੈ। https://twitter.com/ANI/status/1223081058683342853?s=20 ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਹਾਈਵੇ 'ਤੇ ਜਾ ਰਹੇ ਇਕ ਟਰੱਕ ਨੂੰ ਰੋਕਿਆ ਤਾਂ ਟਰੱਕ 'ਚ ਲੁਕੇ ਅੱਤਵਾਦੀਆਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਹਮਲੇ 'ਚ ਇਕ ਕਰਮਚਾਰੀ ਜ਼ਖਮੀ ਹੋ ਗਿਆ ਅਤੇ 3 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ। -PTC News


Top News view more...

Latest News view more...

PTC NETWORK
PTC NETWORK