Advertisment

ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ

author-image
Jashan A
Updated On
New Update
ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ
Advertisment
Jammu Kashmir Nagrota Encounter: ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਪੁਲਿਸ ਤੇ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸੁਰੱਖਿਆ ਫੋਰਸ ਨੇ 3 ਅੱਤਵਾਦੀ ਢੇਰ ਕਰ ਦਿੱਤੇ ਹਨ। ਜਦੋਂਕਿ ਹੋਰ ਕਈ ਅੱਤਵਾਦੀਆਂ ਦੀ ਮੌਜੂਦੀ ਦੇ ਖਦਸ਼ੇ ਕਾਰਨ ਇਲਾਕੇ ਨੂੰ ਘੇਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਨਗਰੋਟਾ ਨੇੜੇ ਪੁਲਿਸ 'ਤੇ ਫਾਇਰਿੰਗ ਕੀਤੀ। https://twitter.com/ANI/status/1223089681002184704 ਇਸ ਮੁੱਠਭੇੜ 'ਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਅਤੇ ਸੁਰਖਿਆ ਬਲਾਂ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤਲਾਸ਼ੀ ਲਈ ਜਾ ਰਹੀ ਹੈ। ਹੋਰ ਪੜ੍ਹੋ:
Advertisment
ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ

ਉਧਰ ਇਸ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਹਾਈਵੇ 'ਤੇ ਟ੍ਰੈਫਿਕ ਵੀ ਰੋਕ ਦਿੱਤਾ ਗਿਆ ਹੈ।

https://twitter.com/ANI/status/1223081058683342853 ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਹਾਈਵੇ 'ਤੇ ਜਾ ਰਹੇ ਇਕ ਟਰੱਕ ਨੂੰ ਰੋਕਿਆ ਤਾਂ ਟਰੱਕ 'ਚ ਲੁਕੇ ਅੱਤਵਾਦੀਆਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਹਮਲੇ 'ਚ ਇਕ ਕਰਮਚਾਰੀ ਜ਼ਖਮੀ ਹੋ ਗਿਆ ਅਤੇ 3 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ। -PTC News-
jammu-and-kashmir jammu-srinagar-national-highway jammu-srinagar-highway jammu-kashmir-nagrota-encounter nagrota-attack nagrota-encounter
Advertisment

Stay updated with the latest news headlines.

Follow us:
Advertisment