ਜੰਮੂ ਕਸ਼ਮੀਰ: ਪਾਕਿ ਨੇ ਮੁੜ ਕੀਤੀ ਗੋਲੀਬੰਦੀ ਦੀ ਉਲੰਘਣਾ, 2 ਜਵਾਨ ਸ਼ਹੀਦ

Indian Army

ਜੰਮੂ ਕਸ਼ਮੀਰ: ਪਾਕਿ ਨੇ ਮੁੜ ਕੀਤੀ ਗੋਲੀਬੰਦੀ ਦੀ ਉਲੰਘਣਾ, 2 ਜਵਾਨ ਸ਼ਹੀਦ,ਸ਼੍ਰੀਨਗਰ: ਪਾਕਿਸਤਾਨ ਨੇ ਇੱਕ ਵਾਰ ਫਿਰ ਤੋਂ ਜੰਮੂ ਕਸ਼ਮੀਰ ‘ਚ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਦਰਅਸਲ, ਪਾਕਿ ਵੱਲੋਂ ਤੰਗਧਾਰ ਸੈਕਟਰ ‘ਚ ਗੋਲੀਬਾਰੀ ਦੀ ਉਲੰਘਣਾ ਕੀਤੀ ਗਈ, ਜਿਸ ਕਾਰਨ ਸੁਰੱਖਿਆ ਬਲਾਂ ਦੇ 2 ਜਵਾਨ ਸ਼ਹੀਦ ਹੋ ਗਏ।

ਫਿਲਹਾਲ ਭਾਰਤੀ ਫੌਜ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇ ਰਹੀ ਹੈ।ਤਾਜ਼ਾ ਜਾਣਕਾਰੀ ਮੁਤਾਬਕ ਘਾਟੀ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿਚ ਐਤਵਾਰ ਸਵੇਰੇ ਸੀਮਾ ਪਾਰੋਂ ਪਾਕਿਸਤਾਨੀ ਫੌਜ ਘੁਸਪੈਠੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰ ਰਹੀ ਸੀ।

ਹੋਰ ਪੜ੍ਹੋ: ਬਿਕਰਮ ਸਿੰਘ ਮਜੀਠੀਆ ਨੇ ਜਲਾਲਾਬਾਦ ਦੇ ਪਿੰਡਾਂ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ‘ਚ ਕੀਤਾ ਪ੍ਰਚਾਰ

ਇਸ ਦੌਰਾਨ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਤਿੰਨ ਆਮ ਨਾਗਰਿਕ ਜਖ਼ਮੀ ਵੀ ਹੋ ਗਏ ਹਨ।

-PTC News