Fri, Apr 26, 2024
Whatsapp

ਜੰਮੂ-ਕਸ਼ਮੀਰ ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀ ਕੀਤੇ ਗ੍ਰਿਫਤਾਰ

Written by  Jashan A -- September 12th 2019 12:40 PM
ਜੰਮੂ-ਕਸ਼ਮੀਰ ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀ ਕੀਤੇ ਗ੍ਰਿਫਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀ ਕੀਤੇ ਗ੍ਰਿਫਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀ ਕੀਤੇ ਗ੍ਰਿਫਤਾਰ,ਨਵੀਂ ਦਿੱਲੀ: ਜੰਮੂ-ਕਸ਼ਮੀਰ ਪੁਲਿਸ ਵੱਲੋਂ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ ਲਖਨਪੁਰ ਤੋਂ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। jammuਮੀਡੀਆ ਰਿਪੋਰਟਾਂ ਮੁਤਾਬਕ ਇਹਨਾਂ ਅੱਤਵਾਦੀਆਂ ਕੋਲੋਂ 6 ਏ.ਕੇ.47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ।ਤਿੰਨੋਂ ਅੱਤਵਾਦੀ ਇਕ ਟਰੱਕ ਵਿਚ ਸਵਾਰ ਸਨ। ਦਰਅਸਲ, ਪੁਲਿਸ ਨੂੰ ਇਨਪੁਟ ਮਿਲੀ ਸੀ ਕਿ ਇਕ ਟਰੱਕ ਤੋਂ ਹਥਿਆਰ ਲਿਜਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਸ ਨੇ ਟਰੱਕ ਨੂੰ ਫੜਿਆ ਅਤੇ 3 ਅੱਤਵਾਦੀਆਂ ਨੂੰ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ। ਹੋਰ ਪੜ੍ਹੋ: ਮੋਗਾ ਦੇ ਪਿੰਡ ਚੂਹੜ ਚੱਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕੀਤਾ ਕਤਲ jammuਓਧਰ ਕਠੂਆ ਦੇ ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਟਰੱਕ 'ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।ਜਿਸ ਤੋਂ ਸਾਫ ਹੁੰਦਾ ਹੈ ਕਿ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ 'ਚ ਸਨ। -PTC News


Top News view more...

Latest News view more...