ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ

jammu
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ,ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਜ ਤੜਕਸਾਰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 4 ਅੱਤਵਾਦੀ ਢੇਰ ਕਰ ਦਿੱਤੇ ਹਨ।

jammu
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ

ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਅਜੇ ਵੀ ਮੁੱਠਭੇੜ ਜਾਰੀ ਹੈ। ਫੌਜ ਨੇ ਪੂਰੇ ਇਲਾਕੇ ‘ਚ ਸਰਚ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੁਠਭੇੜ ‘ਚ ਫੌਜ ਦੇ 3 ਜਵਾਨ ਜ਼ਖਮੀ ਹੋ ਗਏ ਹਨ।

ਹੋਰ ਪੜ੍ਹੋ:ਪੁਲਵਾਮਾ ਅੱਤਵਾਦੀ ਹਮਲੇ ਦੇ ਦੋਸ਼ੀ ਨੂੰ ਰਾਹੁਲ ਗਾਂਧੀ ਨੇ ਦਿੱਤਾ ਸਨਮਾਨ, ਕਿਹਾ ਮਸੂਦ ਅਜ਼ਹਰ ‘ਜੀ’, ਦੇਖੋ ਵੀਡੀਓ

ਸੁਰੱਖਿਆ ਬਲਾਂ ਨੂੰ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ‘ਚ ਕਈ ਅੱਤਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਸੀ, ਜਿਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ।

jammu
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ ਤਾਇਬਾ ਦੇ 4 ਅੱਤਵਾਦੀ ਕੀਤੇ ਢੇਰ

ਅੱਤਵਾਦੀਆਂ ਨੇ ਖੁਦ ਨੂੰ ਖਤਰੇ ‘ਚ ਦੇਖਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਮੂੰਹ-ਤੋੜ ਜਵਾਬ ਦਿੰਦਿਆਂ ਫੌਜ ਦੇ ਜਵਾਨਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।


-PTC News