ਜੰਮੂ ਕਸ਼ਮੀਰ ਦੇ ਸੋਪੇਰ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ

jammu kashmir
ਜੰਮੂ ਕਸ਼ਮੀਰ ਦੇ ਸੋਪੇਰ 'ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਸੋਪੇਰ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ,ਸੋਪੇਰ: ਜੰਮੂ ਕਸ਼ਮੀਰ ਚ ਭਾਰਤੀ ਫ਼ੌਜ ਨੂੰ ਵੱਡੀ ਸਫਲਤਾ ਮਿਲੀ ਹੈ। ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ ‘ਚ ਬੀਤੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋਈ ਜਿਸ ਵਿਚ ਦੋ ਅੱਤਵਾਦੀ ਮਾਰੇ ਗਏ।

jammu kashmir
ਜੰਮੂ ਕਸ਼ਮੀਰ ਦੇ ਸੋਪੇਰ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ

ਜਾਣਕਾਰੀ ਮੁਤਾਬਕ ਅੱਤਵਾਦੀਆਂ ਖਿਲਾਫ ਫ਼ੌਜ ਦਾ ਅਪਰੇਸ਼ਨ ਹਾਲੇ ਵੀ ਜਾਰੀ ਹੈ।ਇਹ ਆਤੰਕਵਾਦੀ ਲਸ਼ਕਰ – ਏ – ਤਇਬਾ ਦੇ ਦੱਸੇ ਜਾ ਰਹੇ ਹਨ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਤੋਂ ਬਾਰਾਮੂਲਾ ਦੇ ਸੋਪੋਰ ਵਿੱਚ ਸੁਰੱਖਿਆਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁੱਠਭੇੜ ਸ਼ੁਰੂ ਹੋਈ ਸੀ।

ਇਸ ਦੇ ਬਾਅਦ ਵੀਰਵਾਰ ਸਵੇਰੇ ਫਾਇਰਿੰਗ ਰੁਕੀ ਤਾਂ ਸਰਚ ਆਪਰੇਸ਼ਨ ਚਲਾਇਆ ਗਿਆ।

ਹੋਰ ਪੜ੍ਹੋ: ਅੰਮ੍ਰਿਤਸਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ

jammu kashmir
ਜੰਮੂ ਕਸ਼ਮੀਰ ਦੇ ਸੋਪੇਰ ‘ਚ ਸੁਰੱਖਿਆਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆਬਲਾਂ ਨੇ ਸੋਪੋਰ ਵਿੱਚ ਅੱਤਵਾਦੀਆਂ ਦੀ ਹਾਜ਼ਰੀ ਨਾਲ ਸਬੰਧਤ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ ਅਭਿਆਨ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆਬਲਾਂ ‘ਤੇ ਗੋਲੀਆਂ ਚਲਾਈਆਂ ਸਨ,ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ।

 

-PTC News