Sat, Apr 27, 2024
Whatsapp

ਜੰਮੂ-ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

Written by  Joshi -- November 06th 2018 08:40 AM -- Updated: November 06th 2018 08:41 AM
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ,ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾ ਨੇ ਦੋ ਅੱਤਵਾਦੀਆਂ ਨੂੰ ਢੇਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ੋਪੀਆਂ ਦੇ ਸਾਫਨਗਰੀ ਵਿੱਚ ਸੁਰੱਖਿਆ ਬਲਾ ਅਤੇ ਅੱਤਵਾਦੀਆਂ ਦੇ ਵਿੱਚ ਹੋਈ ਮੁੱਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ। ਨਾਲ ਹੀ ਇਹ ਆਪਰੇਸ਼ਨ ਵੀ ਖਤਮ ਹੋ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਠਭੇੜ ਵਿੱਚ ਕੋਈ ਵੀ ਸੁਰੱਖਿਆ ਬਲਾ ਦਾ ਜਵਾਨ ਜ਼ਖਮੀ ਨਹੀਂ ਹੋਇਆ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਵੀ ਦੱਖਣ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਵਿੱਚ ਹੋਈ ਮੁੱਠਭੇੜ ਵਿੱਚ ਸੁਰੱਖਿਆ ਬਲਾ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾ ਅਤੇ ਸਥਾਨਕ ਲੋਕਾਂ ‘ਚ ਝੜਪ, 6 ਸੁਰੱਖਿਆ ਮੁਲਾਜ਼ਮ ਜ਼ਖਮੀ ਸੂਤਰਾਂ ਦੇ ਮੁਤਾਬਕ, ਮਾਰੇ ਗਏ ਦੋਵੇਂ ਅੱਤਵਾਦੀ ਹਿਜਬੁਲ ਮੁਜਾਹਿਦੀਨ ਸੰਗਠਨ ਦੇ ਸਨ। ਇਹਨਾਂ ਵਿਚੋਂ ਇੱਕ ਦੀ ਪਹਿਚਾਣ ਮੋਹੰਮਦ ਇਰਫਾਨ ਸਿਪਾਹੀ ਅਤੇ ਦੂਜੇ ਦੀ ਸ਼ਨਾਖਤ ਸ਼ਾਹਿਦ ਮੀਰ ਦੇ ਤੌਰ ਉੱਤੇ ਹੋਈ। ਉਥੇ ਹੀ ਦੋ ਹੋਰ ਅੱਤਵਾਦੀ ਮੌਕੇ 'ਤੇ ਭੱਜਣ ਵਿੱਚ ਕਾਮਯਾਬ ਰਹੇ। —PTC News


Top News view more...

Latest News view more...