ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 4 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 4 ਅੱਤਵਾਦੀ ਕੀਤੇ ਢੇਰ,ਸ਼ੋਪੀਆ: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਜ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਮੁਠਭੇੜ ਦੌਰਾਨ 4 ਅੱਤਵਾਦੀ ਢੇਰ ਕਰ ਦਿੱਤੇ।

ਸੁਰੱਖਿਆ ਬਲਾਂ ਨੂੰ ਇੱਥੇ ਅੱਤਵਾਦੀਆਂ ਦੇ ਹੋਣ ਦੀ ਜਾਣਕਾਰੀ ਮਿਲੀ ਸੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜਦ ਫੌਜੀ ਅੱਤਵਾਦੀਆਂ ਨੇੜੇ ਪੁੱਜੇ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।


ਹੋਰ ਪੜ੍ਹੋ: ਸਰਜੀਕਲ ਸਟ੍ਰਾਈਕ-2 : ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਦੀ ਕੀਤੀ ਸ਼ਲਾਘਾ, ਕਿਹਾ ਇਹ !!

ਫੌਜ ਦੀ ਜਵਾਬੀ ਕਾਰਵਾਈ ‘ਚ 4 ਅੱਤਵਾਦੀ ਢੇਰ ਹੋ ਗਏ।ਫਿਲਹਾਲ ਫੌਜ ਹੋਰ ਅੱਤਵਾਦੀਆਂ ਦੀ ਭਾਲ ‘ਚ ਲੱਗੀ ਹੋਈ ਹੈ।ਸੁਰੱਖਿਆ ਬਲਾਂ ਨੇ ਇਹਨਾਂ ਅੱਤਵਾਦੀਆਂ ਤੋਂ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।

-PTC News