ਹੁਣ ਜੰਮੂ-ਕਸ਼ਮੀਰ 'ਚ ਪੱਥਰਬਾਜ਼ਾਂ ਦੀ ਖੈਰ ਨਹੀਂ, ਨਹੀਂ ਮਿਲੇਗੀ ਸਰਕਾਰੀ ਨੌਕਰੀ !

By Jashan A - August 01, 2021 2:08 pm

ਨਵੀਂ ਦਿੱਲੀ: ਹੁਣ ਜੰਮੂ-ਕਸ਼ਮੀਰ 'ਚ ਕਾਨੂੰਨ ਵਿਵਸਥਾ ਭੰਗ ਕਰਨ ਅਤੇ ਪੱਥਰਬਾਜ਼ੀ ’ਚ ਸ਼ਾਮਲ ਰਹੇ ਨੌਜਵਾਨਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਦੌਰਾਨ ਕਸ਼ਮੀਰ ਅਪਰਾਧਕ ਜਾਂਚ ਮਹਿਕਮੇ (ਸੀ. ਆਈ. ਡੀ.) ਵਲੋਂ ਇਕ ਸਰਕੁਲਰ ਜਾਰੀ ਕੀਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਪੱਥਰਬਾਜ਼ੀ ਵਰਗੀਆਂ ਗਤੀਵਿਧੀਆਂ ਵਿਚ ਸ਼ਾਮਲ ਰਹੇ ਨੌਜਵਾਨਾਂ ਨੂੰ ਨਾ ਤਾਂ ਸਰਕਾਰੀ ਨੌਕਰੀ ਮਿਲੇਗੀ ਅਤੇ ਨਾ ਹੀ ਉਨ੍ਹਾਂ ਦੇ ਪਾਸਪੋਰਟ ਦਾ ਵੈਰੀਫ਼ੇਕਸ਼ਨ ਕੀਤਾ ਜਾਵੇਗਾ।

ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਤੋਂ ਕਾਨੂੰਨ ਵਿਵਸਥਾ ਦਾ ਖ਼ਤਰਾ ਹੈ, ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇ। ਅਜਿਹੇ ਲੋਕਾਂ ’ਤੇ ਸਖ਼ਤੀ ਲਈ ਸਾਰੇ ਡਿਜੀਟਲ ਸਬੂਤ ਅਤੇ ਪੁਲਸ ਰਿਕਾਰਡ ਨੂੰ ਧਿਆਨ ’ਚ ਰੱਖਿਆ ਜਾਵੇਗਾ।

ਹੋਰ ਪੜ੍ਹੋ: ਬੇਬੇ ਮਾਨ ਕੌਰ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਦੇਖੋ ਤਸਵੀਰਾਂ

ਇਸ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਕੋਲ ਵੀ ਅਜਿਹੇ ਲੋਕਾਂ ਦੀ ਸੀ. ਸੀ. ਟੀ. ਵੀ. ਫੁਟੇਜ, ਤਸਵੀਰਾਂ, ਵੀਡੀਓ, ਆਡੀਓ ਜ਼ਰੀਏ ਲਈਆਂ ਗਈਆਂ ਤਸਵੀਰਾਂ ਰਹਿੰਦੀਆਂ ਹਨ, ਉਨ੍ਹਾਂ ਦੀ ਮਦਦ ਲਈ ਜਾਵੇ।

-PTC News

adv-img
adv-img