ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ
ਜੰਮੂ ਕਸ਼ਮੀਰ ਦੇ ਸੁੰਦਰਬਾਨੀ ਸੈਕਟਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ:ਜੰਮੂ ਕਸ਼ਮੀਰ 'ਚ ਕੰਟਰੋਲ ਲਾਈਨ ਨਾਲ ਸੁੰਦਰਬਾਨੀ ਸੈਕਟਰ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ ਵਿਚ ਦੋ ਭਾਰਤੀ ਜਵਾਨ ਸ਼ਹੀਦ ਹੋ ਗਏ ਹਨ।ਭਾਰਤੀ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ।ਇਸ ਤੋਂ ਇਲਾਵਾ ਜੰਮੂ ਜ਼ਿਲ੍ਹੇ ਦੇ ਖੌੜ ਇਲਾਕੇ ਦੇ ਅਧੀਨ ਆਉਣ ਵਾਲੇ ਕੇਰੀ ਸੈਕਟਰ ਵਿਚ ਗੋਲੀਬਾਰੀ ਦੀਆਂ ਖ਼ਬਰਾਂ ਆ ਰਹੀਆਂ ਹਨ।ਸਰਹੱਦ ਪਾਰੋਂ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾਂਦੀ ਰਹੀ ਹੈ।ਇਸ ਤੋਂ ਪਹਿਲਾਂ ਪਾਕਿਸਤਾਨੀ ਗੋਲੀਬਾਰੀ ਵਿਚ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਇਕ ਫ਼ੌਜੀ ਅਧਿਕਾਰੀ ਜ਼ਖਮੀ ਹੋ ਗਿਆ ਸੀ।ਪਾਕਿਸਤਾਨ ਦੇ ਹਮਲਿਆਂ 'ਤੇ ਹਾਲ ਹੀ ਵਿਚ ਗ੍ਰਹਿ ਮੰਤਰਾਲੇ ਨੇ ਇੱਕ ਰਿਪੋਰਟ ਜਾਰੀ ਕੀਤੀ ਹੈ।ਦੋ ਮਹੀਨੇ ਵਿਚ ਪਾਕਿਸਤਾਨ ਵਲੋਂ ਐਲਓਸੀ ਅਤੇ ਕੌਮਾਂਤਰੀ ਸਰਹੱਦ 'ਤੇ 633 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। -PTCNews