Sat, Apr 20, 2024
Whatsapp

ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ

Written by  Jashan A -- March 05th 2019 10:18 AM
ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ

ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ

ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ,ਪੁਲਵਾਮਾ: ਜੰਮੂ ਕਸ਼ਮੀਰ ਦੇ ਤ੍ਰਾਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਜਿਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਤ੍ਰਾਲ ਦੇ ਮੀਰ ਮੁੱਹਲਾ 'ਚ ਸੋਮਵਾਰ ਦੀ ਸ਼ਾਮ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਜਿਸ ਤੋਂ ਬਾਅਦ ਦੋਹਾਂ ਪਾਸਿਓਂ ਗੋਲੀਬਾਰੀ ਹੋਈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਧਮਾਕੇ ਨਾਲ ਉੱਡਾ ਦਿੱਤਾ, ਜਿਸ ਤੋਂ ਬਾਅਦ ਮਕਾਨ 'ਚ ਅੱਗ ਲੱਗ ਗਈ। ਸੂਤਰਾਂ ਅਨੁਸਾਰ ਅਜੇ ਇਸ ਇਲਾਕੇ 'ਚ 2 ਤਿੰਨ ਅੱਤਵਾਦੀ ਫਸੇ ਹੋਏ। [caption id="attachment_265047" align="aligncenter" width="300"]tral ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ[/caption] ਜਿਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਅੱਤਵਾਦੀਆਂ ਦੇ ਦੌੜਨ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਐਡੀਸ਼ਨਲ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਖੇਤਰ 'ਚ ਤਾਇਨਾਤ ਕੀਤਾ ਗਿਆ ਹੈ। -PTC News

Top News view more...

Latest News view more...