Sat, Apr 27, 2024
Whatsapp

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!!

Written by  Jashan A -- March 11th 2019 11:01 AM
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!!

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!!

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!!,ਪੁਲਵਾਮਾ: ਅੱਜ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਤ੍ਰਾਲ ਖੇਤਰ 'ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਕਮਾਂਡਰ ਅਤੇ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦਾਸਿਰ ਅਹਿਮਦ ਖਾਨ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤ੍ਰਾਲ ਇਲਾਕੇ ਦੇ ਪਿੰਗਲਿਸ਼ ‘ਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। [caption id="attachment_267660" align="aligncenter" width="300"]jammu ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!![/caption] ਇਸ ਮੁਠਭੇੜ 'ਚ ਹੀ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਅੱਤਵਾਦੀਆਂ ਦੀਆਂ ਲਾਸ਼ਾਂ ਕੋਲੋਂ AK-47 ਰਾਈਫਲ ਅਤੇ ਪਿਸਟਲ ਬਰਾਮਦ ਕੀਤੀ ਗਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀ ਮੁਦਾਸਿਰ ਅਹਿਮਦ ਖਾਨ ਨੇ ਹੀ ਪੁਲਵਾਮਾ ਹਮਲੇ ਲਈ ਬਾਰੂਦ ਪਹੁੰਚਾਇਆ ਸੀ। [caption id="attachment_267701" align="aligncenter" width="300"]jammu ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਕੀਤਾ ਢੇਰ!![/caption] ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀਆਰਪੀਐਫ ਦੇ ਜਵਾਨਾਂ ਦੇ ਕਾਫਲੇ 'ਤੇ ਫਿਦਾਇਨ ਹਮਲਾ ਕਰ ਦਿੱਤਾ ਸੀ। ਜਿਸ ਕਾਰਨ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਜਿੰਨਾਂ 'ਚ 4 ਜਵਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧ ਰੱਖਦੇ ਸਨ। -PTC News


Top News view more...

Latest News view more...