ਜੰਮੂ: ਰਾਮਬਨ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ

ਜੰਮੂ: ਰਾਮਬਨ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ,ਜੰਮੂ: ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸਦਕਾ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ ਵਿਚ ਵਾਪਰਿਆ ਹੈ।

ਜਿਥੇ ਇਕ ਟੈਕਸੀ ਖੱਡ ‘ਚ ਡਿੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਗੰਭੀਰ ਰੂਪ ਨਾਲ ਜ਼ਖਮੀ ਦੋ ਲੋਕਾਂ ਨੂੰ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ : ਜੰਮੂ ਕਸ਼ਮੀਰ ‘ਚ ਵਾਪਰਿਆ ਭਿਆਨਿਕ ਸੜਕ ਹਾਦਸਾ ,11 ਦੀ ਮੌਤ, 13 ਹੋਏ ਜ਼ਖ਼ਮੀ

ਇਸ ਘਟਨਾ ਸੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News