Advertisment

Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

author-image
Shanker Badra
Updated On
New Update
Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ
Advertisment
publive-image
Advertisment
Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ :ਨਵੀਂ ਦਿੱਲੀ :  ਦਿੱਲੀ ਪੁਲਿਸ ਵੱਲੋਂ ਦਿੱਲੀ ਹਿੰਸਾ ਦੇ 8 ਦੋਸ਼ੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ 8 ਲੋਕਾਂ 'ਤੇ ਵੱਡਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ : ਪੋਲੀਓ ਰੋਕੂ ਬੂੰਦਾਂ ਦੀ ਜਗ੍ਹਾ ਬੱਚਿਆਂ ਨੂੰ ਪਿਲਾ ਦਿੱਤਾ ਸੈਨੇਟਾਈਜ਼ਰ, 12 ਬੱਚਿਆਂ ਦੀ ਵਿਗੜੀ ਹਾਲਤ Jan 26 violence : Delhi Police announce Rs 1 lakh cash for information on Deep Sidhu Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾਇਨਾਮ ਦਿੱਲੀ ਪੁਲਿਸ ਨੇ ਹਿੰਸਾ ਦੇ ਦੋਸ਼ 'ਚ ਮੁਲਜ਼ਮ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ 'ਤੇ ਇਕ-ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਉਸ ਦੇ ਨਾਲ ਹੀ ਬਾਕੀ 4 ਦੋਸ਼ੀਆਂ ,ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ 'ਤੇ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
Advertisment
publive-image Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾਇਨਾਮ ਇਨ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਫ਼ਿਲਹਾਲ ਸਾਰੇ  ਮੁਲਜ਼ਮ 26 ਜਨਵਰੀ ਨੂੰ ਹੋਈ ਦਿੱਲੀ ਹਿੰਸਾ ਤੋਂ ਬਾਅਦ ਫਰਾਰ ਚੱਲ ਰਹੇ ਹਨ। ਇਨ੍ਹਾਂ ਮੁਲਜ਼ਮਾਂ 'ਤੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦਾ ਦੋਸ਼ ਹੈ। ਇਹ ਵਿਵਾਦ ਉਦੋਂ ਸਾਹਮਣੇ ਆਇਆ, ਜਦੋਂ ਦੀਪ ਸਿੱਧੂ ਨੇ ਲਾਈਵ ਹੋ ਕੇ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਇਕ ਲਾਈਵ ਵੀਡੀਓ ਸਾਂਝੀ ਕੀਤੀ। ਦੀਪ ਨੇ ਜਥੇਬੰਦੀਆਂ ਦੀ ਇਜਾਜ਼ਤ ਤੋਂ ਬਿਨਾਂ ਇਹ ਕਦਮ ਚੁੱਕਿਆ ਸੀ। Jan 26 violence : Delhi Police announce Rs 1 lakh cash for information on Deep Sidhu Delhi Violence : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾਇਨਾਮ ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ 'ਚ ਵਿਅਕਤੀ ਨੇ ਪਤਨੀ ਅਤੇ ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਖ਼ੁਦ ਨੂੰ ਮਾਰੀ ਗੋਲੀ  ਦੱਸ ਦੇਈਏ ਕਿ ਕਿ ਪੰਜਾਬੀ ਐਕਟਰ ਦੀਪ ਸਿੱਧੂ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਵਿਵਾਦਾਂ ’ਚ ਘਿਰ ਗਿਆ ਹੈ। ਦੀਪ ਸਿੱਧੂ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਝੰਡਾ ਲਹਿਰਾ ਕਰਕੇ ਸੁਰਖ਼ੀਆਂ ’ਚ ਆ ਗਿਆ ਸੀ ਤੇ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ ਉਸਦੇ ਸਾਥੀਆਂ ਖ਼ਿਲਾਫ਼ FIR ਦਰਜ ਕੀਤੀ ਸੀ।  ਓਧਰ ਹੁਣ ਕਿਸਾਨ ਜਥੇਬੰਦੀਆਂ ਵੀ ਦੀਪ ਸਿੱਧੂ ਖਿਲਾਫ਼ ਸਖ਼ਤ ਐਕਸ਼ਨ ਲੈ ਰਹੀਆਂ ਹਨ। -PTCNews publive-image-
punjab-news punjabi-news farmers-protest news-in-punjabi farmers-bill-2020 dilli-chalo kisan-andolan farmer-protest-2020 ptc-stands-with-farmers
Advertisment

Stay updated with the latest news headlines.

Follow us:
Advertisment