ਮੁੱਖ ਖਬਰਾਂ

ਕਿਸਾਨ ਅੰਦੋਲਨ ਦੌਰਾਨ ਟਰੈਕਟਰ ਮਕੈਨਿਕ ਦੀ ਮੌਤ , ਅੱਜ ਧਨੌਲਾ ਵਿਖੇ ਹੋਇਆ ਅੰਤਿਮ ਸਸਕਾਰ

By Shanker Badra -- December 03, 2020 3:12 pm -- Updated:Feb 15, 2021

ਕਿਸਾਨ ਅੰਦੋਲਨ ਦੌਰਾਨ ਟਰੈਕਟਰ ਮਕੈਨਿਕ ਦੀ ਮੌਤ , ਅੱਜ ਧਨੌਲਾ ਵਿਖੇ ਹੋਇਆ ਅੰਤਿਮ ਸਸਕਾਰ:ਧਨੌਲਾ : ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਕਾਫ਼ਲੇ ਦੇ ਨਾਲ ਆਏ ਇੱਕ ਟਰੈਕਟਰ ਮਕੈਨਿਕ ਦੀ ਕਾਰ ਸਮੇਤ ਸੜਨ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ,ਜਿਸ ਦਾ ਅੱਜ ਅੰਤਿਮ ਸਸਕਰ ਕਰ ਦਿੱਤਾ ਗਿਆ ਹੈ। ਮ੍ਰਿਤਿਕ ਕਿਸਾਨਜਨਕ ਰਾਜ ਬਰਨਾਲੇ ਜ਼ਿਲ੍ਹੇ ਦੇ ਕਸਬਾ ਧਨੌਲਾ ਦਾ ਰਹਿਣ ਵਾਲਾ ਸੀ।

Janak Raj dies during farmers' Protest, cremation at Dhanaula ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਜਨਕ ਰਾਜ ਦਾ ਅੱਜ ਧਨੌਲਾ ਵਿਖੇ ਹੋਇਆਅੰਤਿਮ ਸਸਕਾਰ

ਇਸ ਦੌਰਾਨ ਮ੍ਰਿਤਕ ਕਿਸਾਨ ਦਾ ਧਨੌਲਾ ਮੰਡੀ ਵਿਖੇ ਅੱਜ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਕੇ ਅੰਤਿਮ ਸਸਕਾਰ ਕੀਤਾ ਹੈ। ਅੰਤਿਮ ਸਸਕਾਰ ਲਈ ਚੱਲਣ ਤੋਂ ਪਹਿਲਾਂ ਕਿਸਾਨ ਯੂਨੀਅਨ ਵਲੋਂ ਜਨਕ ਰਾਜ ਦੀ ਮ੍ਰਿਤਕ ਦੇਹ 'ਤੇ ਕਿਸਾਨ ਯੂਨੀਅਨ ਦਾ ਝੰਡਾ ਪਾਇਆ ਗਿਆ। ਧਨੌਲਾ ਦੀਆਂ ਸਮੁੱਚੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Janak Raj dies during farmers' Protest, cremation at Dhanaula ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਜਨਕ ਰਾਜ ਦਾ ਅੱਜ ਧਨੌਲਾ ਵਿਖੇ ਹੋਇਆਅੰਤਿਮ ਸਸਕਾਰ

ਇਸ ਤੋਂ ਪਹਿਲਾਂ ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ ਨੇ ਪੰਜਾਬ ਸਰਕਾਰ ਵਲੋਂ ਭੇਜੇ ਗਏ ਪੰਜ ਲੱਖ ਰੁਪਏ ਦਾ ਚੈੱਕ ਜਨਕ ਰਾਜ ਦੇ ਬੇਟੇ ਸਾਹਿਲ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਪੁਰਦ ਕੀਤਾ ਅਤੇ ਬਾਕੀ ਪੰਜ ਲੱਖ ਰੁਪਏ ਦਾ ਚੈੱਕ ਭੋਗ ਮੌਕੇ ਦੇਣ ਦਾ ਭਰੋਸਾ ਦਿਵਾਇਆ ਹੈ ,ਇਸ ਮੌਕੇ ਹਰ ਇੱਕ ਦੀਆਂ ਅੱਖਾਂ ਨਮ ਸਨ। ਇਸ ਦੌਰਾਨ ਸੈਂਕੜੇ ਲੋਕਾਂ ਨੇ ਮ੍ਰਿਤਕ ਕਿਸਾਨ ਨੂੰ ਸ਼ਰਧਾਜਲੀ ਦਿੱਤੀ ਹੈ।

Janak Raj dies during farmers' Protest, cremation at Dhanaula ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਜਨਕ ਰਾਜ ਦਾ ਅੱਜ ਧਨੌਲਾ ਵਿਖੇ ਹੋਇਆਅੰਤਿਮ ਸਸਕਾਰ

ਦੱਸ ਦੇਈਏ ਕਿ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਇਆ ਇਹ ਕਿਸਾਨ ਹੈਲਪਰ ਦੇ ਤੌਰ 'ਤੇ ਕਾਫ਼ਲੇ ਦੇ ਨਾਲ ਦਿੱਲੀ ਗਿਆ ਸੀ। ਓਥੇ ਟਰੈਕਟਰ ਠੀਕ ਕਰਦਾ ਥੱਕ ਟੁੱਟ ਕੇ ਸਵਿੱਫਟ ਕਾਰ 'ਚ ਆ ਕੇ ਸੋ ਗਿਆ ,ਜਿਸ ਤੋਂ ਬਾਅਦ ਗੱਡੀ 'ਚ ਸ਼ਾਟ ਸਰਕਟ ਹੋਇਆ ਤੇ ਜਿਸ ਨਾਲ ਗੱਡੀ ਨੂੰ ਅੱਗ ਲੱਗ ਗਈ ਤੇ ਮਿੰਟਾਂ 'ਚ ਹੀ ਜਨਕ ਰਾਜ ਸੜ ਕੇ ਸੁਆਹ ਹੋ ਗਿਆ।ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ 5 ਕਿਸਾਨ ਸ਼ਹੀਦ ਹੋ ਗਏ ਹਨ।
-PTCNews

  • Share