ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ

asr
ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ 'ਚ ਸੋਗ ਦੀ ਲਹਿਰ

ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ,ਜੰਡਿਆਲਾ ਗੁਰੂ: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਪੰਜਾਬ ਦੇ ਕਈ ਕਿਸਾਨ ਕਰਜੇ ਤੋਂ ਤੰਗ ਆਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ।

asr
ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਪੈਂਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਇੱਕ ਕਿਸਾਨ ਨੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਪਿੰਡ ਮੱਲੀਆਂ ਵਜੋਂ ਹੋਈ ਹੈ।

ਹੋਰ ਪੜ੍ਹੋ:ਮਸ਼ਹੂਰ ਅਦਾਕਾਰਾ ਮਦੀਹਾ ਗੌਹਰ ਦੇ ਦੁਨੀਆ ਨੂੰ ਅਲਵਿਦਾ ਕਹਿਣ ‘ਤੇ ਮਨੋਰੰਜਨ ਜਗਤ ਨੂੰ ਇੱਕ ਹੋਰ ਵੱਡਾ ਝਟਕਾ

asr
ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ

ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ ਤਕਰੀਬਨ 15 ਲੱਖ ਦਾ ਕਰਜਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ।ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।

asr
ਕਰਜੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ

ਉਥੇ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News