ਸਿੱਧੂ ਮੂਸੇਵਾਲਾ ਮਾਮਲੇ ‘ਚ DSP ਦੇ ਬੇਟੇ ਤੇ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ

Jangsher Singh, co-accused in Sidhu Musewala case, gets interim bail from High Court
ਸਿੱਧੂ ਮੂਸੇਵਾਲਾ ਮਾਮਲੇ 'ਚ DSP ਦੇ ਬੇਟੇ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਸਿੱਧੂ ਮੂਸੇਵਾਲਾ ਮਾਮਲੇ ‘ਚ DSP ਦੇ ਬੇਟੇ ਤੇ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ:ਚੰਡੀਗੜ੍ਹ : ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ ਦੋਸ਼ੀ ਡੀ.ਐਸ.ਪੀ ਦੇ ਬੇਟੇ ਜੰਗਸ਼ੇਰ ਸਿੰਘ ਨੂੰ ਅੱਜ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੇ ਵੀ ਹਾਈਕੋਰਟ ਪਾਸੋਂ ਦਖ਼ਲ ਦੀ ਮੰਗ ਕੀਤੀ ਹੈ, ਜਿਸ ਨੇ ਜੰਗਸ਼ੇਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ ਪਰ ਹਾਈਕੋਰਟ ਨੇ ਉਸ ਨੂੰ ਅਰਜ਼ੀ ਦੇਣ ਲਈ ਕਿਹਾ ਹੈ। ਹਾਈਕੋਰਟ ਨੇ ਸੂਬਾ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜਦੇ ਹੋਏ ਮਾਮਲੇ ਨੂੰ ਕੁੱਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਰਨਾਲਾ ਅਦਾਲਤ ਨੇ ਸੁਣਵਾਈ ਦੌਰਾਨ ਪਰਚੇ ‘ਚ ਨਾਮਜਦ 5 ਪੁਲਿਸ ਮੁਲਾਜ਼ਮਾਂ ਸਮੇਤ ਡੀ.ਐੱਸ.ਪੀ. ਦੇ ਬੇਟੇ ਜੰਗ ਸ਼ੇਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਜੰਗਸ਼ੇਰ ਸਿੰਘ ਨੇ ਧਨੌਲਾ ਫਾਇਰਿੰਗ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਸੀ।
-PTCNews