Thu, Apr 25, 2024
Whatsapp

ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ

Written by  Shanker Badra -- November 08th 2019 06:52 PM
ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ

ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ

ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਜਪੁਜੀ ਸਾਹਿਬ ਦਾ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ 19 ਕੌਮਾਂਤਰੀ ਭਸ਼ਾਵਾਂ ਵਿਚ ਕੀਤਾ ਗਿਆ ਅਨੁਵਾਦ ਜਾਰੀ ਕੀਤਾ ਗਿਆ। ਇਸ ਦੀ ਪਹਿਲੀ ਪੋਥੀ ਸਿੱਖ ਧਰਮਾ ਇੰਟਰਨੈਸ਼ਨਲ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਗਈ। [caption id="attachment_357801" align="aligncenter" width="300"]Japji Sahib 19 languages Translate Pothi Offer SGPC From Sikh Dharma International America ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ[/caption] ਦੱਸਣਯੋਗ ਹੈ ਕਿ ਭਾਈ ਸਾਹਿਬ ਭਾਈ ਹਰਭਜਨ ਸਿੰਘ ਜੋਗੀ ਵੱਲੋਂ ਚਲਾਈ ਗਈ ਸੰਸਥਾ ਨੇ ਡਾ. ਬੀਬੀ ਇੰਦਰਜੀਤ ਕੌਰ ਦੀ ਅਗਵਾਈ ਵਿਚ ਇਹ ਵਿਸ਼ੇਸ਼ ਕਾਰਜ ਕੀਤਾ ਹੈ। ਇਸ ਦੀ ਪਹਿਲੀ ਤਿਆਰ ਕੀਤੀ ਗਈ ਵਿਸ਼ੇਸ਼ ਪੋਥੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੰਭਾਲਿਆ ਜਾਵੇਗਾ। ਲਗਭਗ 400 ਪੰਨਿਆਂ ਦੀ ਇਸ ਪੋਥੀ ਦੀ ਜਿਲਦ ਚਾਂਦੀ ਨਾਲ ਜੜ੍ਹੀ ਗਈ ਹੈ। ਸਿੱਧ ਧਰਮਾ ਇੰਟਰਨੈਸ਼ਨਲ ਵੱਲੋਂ ਇਹ ਪਹਿਲੀ ਪੋਥੀ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਸਮੇਂ ਭਾਈ ਹਰਭਜਨ ਸਿੰਘ ਜੋਗੀ ਦੇ ਸਪੁੱਤਰ ਕੁਲਬੀਰ ਸਿੰਘ, ਡਾ. ਹਰਜੋਤ ਕੌਰ ਖ਼ਾਲਸਾ, ਬੀਬੀ ਗੁਰਜੋਤ ਕੌਰ ਖ਼ਾਲਸਾ, ਭਾਈ ਸਦਾਸਤਿਸਿਮਰਨ ਸਿੰਘ, ਬੀਬੀ ਸਤਵੰਤ ਕੌਰ ਆਦਿ ਮੌਜੂਦ ਸਨ। [caption id="attachment_357803" align="aligncenter" width="300"]Japji Sahib 19 languages Translate Pothi Offer SGPC From Sikh Dharma International America ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ[/caption] ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਸਿੰਘ ਸਾਹਿਬਾਨ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੋ ਪੁਸਤਕਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਮੌਕੇ ਤਿਆਰ ਕੀਤਾ ਗਿਆ ਯਾਦਗਾਰੀ ਸੋਵੀਨਰ ਵੀ ਜਾਰੀ ਕੀਤਾ। ਵਿਸ਼ੇਸ਼ ਸੋਵੀਨਰ ਵਿਚ ਪਹਿਲੇ ਪਾਤਸ਼ਾਹ ਜੀ ਬਾਰੇ ਵੱਖ-ਵੱਖ ਵਿਦਵਾਨਾਂ ਦੇ ਲੇਖਾਂ ਨੂੰ ਸੰਗ੍ਰਹਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਾਰੀ ਕੀਤੀਆਂ ਪੁਸਤਕਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਬਾਣੀ ‘ਬਾਰਹ ਮਾਹ ਤੁਖਾਰੀ’ ਅਤੇ ‘ਨਮਸਕਾਰ ਗੁਰਦੇਵ ਕੋ’ ਸ਼ਾਮਲ ਹਨ। ਬਾਰਹ ਮਾਹ ਸਬੰਧੀ ਪੁਸਤਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਲਿਖੀ ਗਈ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਬਾਰ੍ਹਾਂ ਮਹੀਨਿਆਂ ਦੇ ਅਧਾਰ ’ਤੇ ਰਚੀ ਗਈ ਪਾਵਨ ਗੁਰਬਾਣੀ ਦੀ ਵਿਆਖਿਆ ਕੀਤੀ ਗਈ ਹੈ। ਇਸ ਪੁਸਤਕ ਵਿਚ ਹਰ ਮਹੀਨੇ ਨਾਲ ਸਬੰਧਤ ਤੇਜਪ੍ਰਤਾਪ ਸਿੰਘ ਸੰਧੂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਪੁਸਤਕ ਵਿਚ ਰਣਜੋਧ ਸਿੰਘ ਨੇ ਵਿਸ਼ੇਸ਼ ਤੌਰ ‘’ਤੇ ਸਹਿਯੋਗ ਦਿੱਤਾ ਹੈ। ਨਮਸਕਾਰ ਗੁਰਦੇਵ ਕੋ ਪੁਸਤਕ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਸੰਪਾਦਕ ਕੀਤੀ ਗਈ ਹੈ। ਇਸ ਵਿਚ ਵੱਖ-ਵੱਖ ਵਿਦਵਾਨਾਂ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਨਾਲ ਸਬੰਧਤ ਲੇਖ ਦਰਜ਼ ਹਨ। [caption id="attachment_357802" align="aligncenter" width="300"]Japji Sahib 19 languages Translate Pothi Offer SGPC From Sikh Dharma International America ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾਵੱਲੋਂ ਜਪੁਜੀ ਸਾਹਿਬ ਦਾ 19 ਭਾਸ਼ਾਵਾਂ ਵਿਚ ਅਨੁਵਾਦ ਦੀ ਪੋਥੀ SGPC ਨੂੰ ਭੇਟ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅੱਜ ਹੋਏ ਸੰਮੇਲਨ ਮੌਕੇ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸੁਰਿੰਦਰ ਸਿੰਘ ਕੰਧਾਰੀ ਚੇਅਰਮੈਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ, ਡਾ. ਬੀਬੀ ਇੰਦਰਜੀਤ ਕੌਰ ਮੁੱਖੀ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਗਮ ਯੂ.ਕੇ. ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਤਿੰਨੇ ਸ਼ਖ਼ਸੀਅਤਾਂ ਵਿਸ਼ਵ ਭਰ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹਨ। ਸਿੱਖ ਕੌਮ ਦੀ ਨੌਜੁਆਨ ਪੀੜ੍ਹੀ ਲਈ ਇਨ੍ਹਾਂ ਦੇ ਕਾਰਜ ਪ੍ਰੇਰਣਾ ਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਦੁਬਈ ਅੰਦਰ ਸਿੱਖੀ ਨੂੰ ਪ੍ਰਫੁਲਤ ਕਰਨ ਲਈ ਸ. ਕੰਧਾਰੀ ਦੇ ਕਾਰਜ ਸ਼ਲਾਘਾਯੋਗ ਹਨ। ਇਸੇ ਤਰ੍ਹਾਂ ਡਾ. ਬੀਬੀ ਇੰਦਰਜੀਤ ਕੌਰ ਅਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਵਿਦੇਸ਼ਾਂ ਅੰਦਰ ਸਿੱਖੀ ਪ੍ਰਚਾਰ ਅਤੇ ਸਿੱਖ ਪਛਾਣ ਦੇ ਉਭਾਰ ਲਈ ਵਿਸ਼ੇਸ਼ ਯਤਨ ਕਰ ਰਹੇ ਹਨ। -PTCNews


Top News view more...

Latest News view more...