
ਜਸਪਾਲ ਕਤਲ ਮਾਮਲਾ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਪਰਿਵਾਰ ਨੇ ਧਰਨਾ ਕੀਤਾ ਸਮਾਪਤ,ਫਰੀਦਕੋਟ: ਪੰਜਾਬ ਦੇ ਫਰੀਦਕੋਟ ‘ਚ ਪਿਛਲੇ ਦਿਨੀਂ ਪੁਲਿਸ ਹਿਰਾਸਤ ‘ਚ ਨੌਜਵਾਨ ਜਸਪਾਲ ਸਿੰਘ ਦੇ ਕਤਲ ਮਾਮਲੇ ‘ਚ ਮ੍ਰਿਤਕ ਦੇ ਪਰਿਵਾਰ ਵੱਲੋਂ ਫਰੀਦਕੋਟ ਡੀਸੀ ਦਫਤਰ ਬਾਹਰ ਦਿੱਤਾ ਜਾ ਰਿਹਾ ਧਰਨਾ ਸਮਾਪਤ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਜਸਪਾਲ ਮੌਤ ਮਾਮਲੇ ਵਿਚ ਮੁਖ ਦੋਸ਼ੀ ਰਣਧੀਰ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਹੋ ਗਈ ਹੈ, ਅਤੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਡੀਸੀ ਦਫਤਰ ਬਾਹਰ ਦਿੱਤਾ ਧਰਨਾ ਸਮਾਪਤ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਪੀੜਤ ਪਰਿਵਾਰ ਨੀ 5 ਲੱਖ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।
ਹੋਰ ਪੜ੍ਹੋ:ਜਸਪਾਲ ਕਤਲ ਮਾਮਲਾ: ਰਾਜਸਥਾਨ ਪੁਲਿਸ ਨੂੰ ਮਿਲੀ ਇੱਕ ਨੌਜਵਾਨ ਦੀ ਲਾਸ਼, ਸ਼ਨਾਖਤ ਲਈ ਪਰਿਵਾਰ ਅਤੇ ਪੁਲਿਸ ਹੋਈ ਰਵਾਨਾ

ਇਸ ਮੌਕੇ ਪਰਿਵਾਰ ਦੇ ‘ਹੱਕ ਚ ਧਰਨਾ ਦੇ ਰਹੀ ਐਕਸ਼ਨ ਕਮੇਟੀ ਨੇ ਪਰਿਵਾਰ ਦੇ ਸਮਝੌਤਾ ਕਰਨ ਵਾਲੇ ਫੈਸਲੇ ਤੋਂ ਖੁਦ ਨੂੰ ਵੱਖ ਕੀਤਾ ਤੇ ਕਿਹਾ ਅਸੀਂ ਪਰਿਵਾਰ ਦੇ ਨਾਲ ਹਾਂ ਪਰ ਇਸ ਸਮਝੌਤਾ ਕਰਨ ਦਾ ਫੈਸਲਾ ਪਰਿਵਾਰ ਦਾ ਆਪਣਾ ਹੈ।
ਜ਼ਿਕਰਯੋਗ ਹੈ ਕਿ ਸੀਆਈਏ ਫਰੀਦਕੋਟ ਦੀ ਹਿਰਾਸਤ ਵਿਚ ਨੌਜਵਾਨ ਜਸਪਾਲ ਸਿੰਘ ਦੀ 18 ਮਈ ਨੂੰ ਮੌਤ ਹੋ ਗਈ ਸੀ।ਜਸਪਾਲ ਦੀ ਮੌਤ ਹੋ ਜਾਣ ਬਾਅਦ ਪੁਲਿਸ ਨੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਸੀ, ਜੋ ਅਜੇ ਤੱਕ ਨਹੀਂ ਮਿਲੀ।

ਜਸਪਾਲ ਦੀ ਮੌਤ ਦੇ ਅਗਲੇ ਦਿਨ ਉਸ ਨੂੰ ਗ੍ਰਿਫਤਾਰ ਕਰਨ ਵਾਲਾ ਪੁਲਿਸ ਇੰਸੈਪਟਰ ਅਗਲੇ ਦਿਨ ਆਤਮ ਹੱਤਿਆ ਕਰ ਗਿਆ ਸੀ।ਇਸ ਦੌਰਾਨ ਪਰਿਵਾਰ ਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ ਲਈ ਸੰਘਰਸ਼ ਕੀਤਾ ਜਾ ਰਿਹਾ ਸੀ।
-PTC News