ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ ਤੇ ਸ. ਅਮਰਜੀਤ ਸਿੰਘ ਭਲਾਈਪੁਰ ਗਏ ਹਨ। Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾਇਸ ਜਥੇ ਵਿਚ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੁਈਂ ਤੇ ਬੀਬੀ ਜੋਗਿੰਦਰ ਕੌਰ ਦੇ ਨਾਲ ਜਨਰਲ ਪ੍ਰਬੰਧਕ ਵਜੋਂ ਸ. ਗੁਰਚਰਨ ਸਿੰਘ ਕੋਹਾਲਾ ਵੀ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਜਥਾ ਰਵਾਨਾ ਕੀਤਾ। READ MORE : New coronavirus restrictions in Delhi will be announced soon: Arvind Kejriwal ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਹਰਪਾਲ ਸਿੰਘ ਜੱਲ੍ਹਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।