Advertisment

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

author-image
Jashan A
Updated On
New Update
ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ
Advertisment
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ। Sri Amritsar Sahib ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਸਬੰਧ ਵਿਚ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਬਾਬਾ ਲੱਖਾ ਸਿੰਘ ਨੇ ਜਿਥੇ ਕਈ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰ ਕੇ ਵਿਦਿਆ ਦੇ ਪਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ, ਉਥੇ ਉਨ੍ਹਾਂ ਨੇ ਧਰਮ ਪ੍ਰਚਾਰ ਕਰਦਿਆਂ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ।
Advertisment
publive-imageਹੋਰ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਤੇਜ ਉਨ੍ਹਾਂ ਕਿਹਾ ਕਿ ਇਸੇ ਤਰਾਂ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਨੇ ਵੀ ਗੁਰਬਾਣੀ ਕੀਰਤਨ ਦੀ ਸੇਵਾ ਦੇ ਨਾਲ-ਨਾਲ ਅਨੇਕਾਂ ਸਿੱਖਿਆਰਥੀਆਂ ਨੂੰ ਗੁਰਬਾਣੀ ਕੀਰਤਨ ਦੀ ਸਿੱਖਿਆ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦਾ ਜੀਵਨ ਸਿੱਖ ਸੰਗਤਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਜੀਵਨ ਤੋਂ ਸਿੱਖੀ ਪ੍ਰਤੀ ਸਮਰਪਣ ਭਾਵਨਾ ਦੀ ਸੇਧ ਮਿਲਦੀ ਹੈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ। Sri Amritsar Sahibਇਸ ਮੌਕੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੁਖਬੀਰ ਸਿੰਘ ਤੇ ਨਿਸ਼ਾਨ ਸਿੰਘ ਤੋਂ ਇਲਾਵਾ ਪ੍ਰੋ. ਗੁਰਦੇਵ ਸਿੰਘ ਫੁੱਲ, ਅਵਤਾਰ ਸਿੰਘ ਸੋਢੀ, ਚੰਨਣ ਸਿੰਘ ਸੇਵਕ, ਬਲਵਿੰਦਰ ਸਿੰਘ ਪੱਟੀ, ਸਵਿੰਦਰ ਸਿੰਘ ਪਟਿਆਲਾ, ਬੀਬੀ ਗਿਆਨ ਕੌਰ, ਬੀਬੀ ਅਨੀਤਾ ਰਾਜ ਸਰੋਆ ਸਮੇਤ ਸੰਗਤਾਂ ਹਾਜ਼ਰ ਸਨ। -PTC News-
punjabi-news central-sikh-museum sri-amritsar-sahib baba-lakha-singh-and-chandan-singh-pics
Advertisment

Stay updated with the latest news headlines.

Follow us:
Advertisment