Sat, Apr 20, 2024
Whatsapp

ਘੱਲੂਘਾਰਾ ਦਿਵਸ : ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਉਣ ਲਈ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ : ਗਿਆਨੀ ਹਰਪ੍ਰੀਤ ਸਿੰਘ

Written by  Shanker Badra -- June 06th 2020 11:37 AM
ਘੱਲੂਘਾਰਾ ਦਿਵਸ : ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਉਣ ਲਈ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ : ਗਿਆਨੀ ਹਰਪ੍ਰੀਤ ਸਿੰਘ

ਘੱਲੂਘਾਰਾ ਦਿਵਸ : ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਉਣ ਲਈ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ : ਗਿਆਨੀ ਹਰਪ੍ਰੀਤ ਸਿੰਘ

ਘੱਲੂਘਾਰਾ ਦਿਵਸ : ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਉਣ ਲਈ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ : ਗਿਆਨੀ ਹਰਪ੍ਰੀਤ ਸਿੰਘ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਯਾਨੀ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਦਾ ਧੰਨਵਾਦ ਕਰਦੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਹਨ। ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਦੀ ਹਿਮਾਇਤ ਕੀਤੀ ਤੇ ਕਿਹਾ ਹੈ ਕਿ ਜੇ ਮਿਲਦਾ ਤਾਂ ਲੈ ਲੈਂਦੇ ਹਾਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ -ਸਿੰਘਣੀਆਂ ਨੂੰ ਯਾਦਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਨਸਿਕਤਾ 'ਚ ਇਹ ਜਖ਼ਮ ਹਮੇਸ਼ਾ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਉਣ ਲਈਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਕਡਾਊਨ ਕਰਕੇ ਸੰਗਤ ਨਹੀਂ ਆ ਸਕੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੂੰ ਗੁਰੂ ਘਰ ਖੋਲੇ ਜਾਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ 6 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ 'ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਇਨ੍ਹਾਂ ਸਮਾਗਮਾਂ ਵਿਚ ਕੁਝ ਗਰਮ ਖਿਆਲੀਆਂ ਵੱਲੋਂ ਸਰਕਾਰਾਂ ਖ਼ਿਲਾਫ਼ ਰੋਸ ਵੀ ਜਾਹਰ ਕੀਤਾ ਜਾਂਦਾ ਹੈ। ਉਥੇ ਹੀ ਵੱਖ -ਵੱਖ ਧਾਰਮਿਕ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੌਮ ਦੇ ਨਾਂ ਤੇ ਸੰਦੇਸ਼ ਦਿੱਤਾ ਜਾਂਦਾ ਹੈ ਅਤੇ ਉਸ ਸਮੇਂ ਦੀ ਕੇਂਦਰ ਸਰਕਾਰ ਨੂੰ ਜੂਨ 1984 ਵਿੱਚ ਕੀਤੇ ਫੌਜੀ ਹਮਲੇ 'ਤੇ ਕੋਸਿਆ ਵੀ ਜਾਂਦਾ ਹੈ। -PTCNews


Top News view more...

Latest News view more...