ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ 'ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵੀਜ਼ੇ ਮਿਲਣ ਦੇ ਬਾਵਜੂਦ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਸ਼ਰਧਾਲੂਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ
[caption id="attachment_476176" align="aligncenter" width="300"]
Giani Harpreet Singh Statement on not allowing Nankana Sahib jatha " width="300" height="156" /> ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ 'ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ[/caption]
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਗਿਆ ਕਿ ਸਿੱਖ ਧਰਮ ਦੇ ਅੰਦਰ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਬਹੁਤ ਹੀ ਵੱਡਾ ਸਾਕਾ ਹੋਇਆ ਹੈ, ਜਿਸ ਵਿਚ ਅੰਗਰੇਜ ਸਰਕਾਰ ਦੀ ਸਰਪ੍ਰਸਤੀ ਹੇਠ ਦੂਰਾਚਾਰੀ ਹੋਏ ਮਹੰਤਾਂ ਕੋਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਛੁਡਾਉਣ ਲਈ ਰਵਾਨਾ ਹੋਏ ਸਿੱਖਾਂ ਉਪਰ ਨਰਾਇਣੂ ਮਹੰਤ ਦੇ ਗੁੰਡਿਆਂ ਵੱਲੋਂ ਹਮਲਾ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ,ਜਿਸ ਵਿਚ ਛੋਟੇ -ਛੋਟੇ ਬੱਚਿਆਂ ਨੂੰ ਵੀ ਬਖਸ਼ਿਆ ਨਹੀਂ ਗਿਆ।
[caption id="attachment_476178" align="aligncenter" width="300"]
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ 'ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ[/caption]
ਇਸ ਘਟਨਾ ਦੇ 100 ਸਾਲ ਬੀਤਣ 'ਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਅਤੇ ਭਾਰਤ ਦੇ ਗੋਦਰਪੁਰ ਵਿਖੇ ਸ਼ਹੀਦਾਂ ਦਾ ਸ਼ਤਾਬਦੀ ਸਾਕਾ ਮਨਾਇਆ ਜਾ ਰਿਹਾ ਹੈ ਪਰ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ ,ਜਿਸ ਨਾਲ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।
[caption id="attachment_476177" align="aligncenter" width="300"]
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ 'ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ[/caption]
ਭਾਰਤ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੀ ਹੈ ਅਤੇ ਕੋਰੋਨਾ ਦੇ ਬਹਾਣੇ ਮੰਜੂਰੀ ਨਹੀਂ ਦਿੱਤੀ ਜਾ ਰਹੀ ਪਰ ਮਾਰਚ ਮਹੀਨੇ ਵਿਚ ਕੁੰਭ ਦੇ ਮੇਲੇ ਵਿਚ ਲੱਖਾਂ ਹੀ ਸ਼ਰਧਾਲੂ ਪੁੱਜ ਰਹੇ ਹਨ, ਜੋ ਕਿ 12 ਸਾਲ ਬਾਅਦ ਆਉਦਾ ਹੈ ਪਰ ਸਾਡੇ ਸ਼ਹੀਦਾਂ ਦਾ ਸ਼ਤਾਬਦੀ ਸਾਕਾ 100 ਸਾਲ ਬਾਅਦ ਆਇਆ ਹੈ। ਜਿਸ ਦੇ ਲਈ ਸ਼ਰਧਾਲੂਆਂ ਦੇ ਜਥੇ ਨੂੰ ਰੋਕ ਕੇ ਕੇਂਦਰ ਸਰਕਾਰ ਦਾ ਗ੍ਰਹਿ ਮੰਤਰਾਲਾ ਬੜੀ ਇਤਿਹਾਸਕ ਗਲਤੀ ਕਰ ਰਿਹਾ ਹੈ।
[caption id="attachment_476176" align="aligncenter" width="300"]
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ 'ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ[/caption]
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਕਥਾਵਾਚਕ ਭਾਈ ਭਿੰਦਰਪਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀਏ ਜਿਹਨਾਂ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਾ ਕੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਾ ਸੀ ਪਰ ਕੇਂਦਰ ਸਰਕਾਰ ਦੇ ਇਸ ਵਤੀਰੇ ਦੇ ਚਲਦਿਆਂ ਅਫਗਾਨਿਸਤਾਨ, ਪਾਕਿਸਤਾਨ, ਸਿੰਧ ਅਤੇ ਹੋਰ ਮੁਲਕਾਂ ਦੀਆਂ ਸੰਗਤਾਂ ਵਿਚ ਭਾਰੀ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ ਜੋ ਕਿ ਇਸ ਸ਼ਹੀਦੀ ਸਾਕੇ ਦੇ ਸਮਾਗਮ ਲਂਈ ਪਾਕਿਸਤਾਨ ਪਹੁੰਚ ਰਹੇ ਸਨ।
-PTCNews