Mon, Apr 29, 2024
Whatsapp

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

Written by  Jashan A -- March 15th 2020 04:11 PM
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੌਮੀ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਵਾਲੇ ਪੰਥ ਪ੍ਰਸਤ ਆਗੂ ਸਨ ਜਥੇਦਾਰ ਤਲਵੰਡੀ: ਭਾਈ ਲੌਂਗੋਵਾਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਤਲਵੰਡੀ ਨੂੰ ਕੌਮੀ ਪ੍ਰੰਪਰਾਵਾਂ ਨੂੰ ਸਮਰਪਿਤ ਆਗੂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਥੇਦਾਰ ਤਲਵੰਡੀ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਜੀਵਨ ਬਤੀਤ ਕਰਨ ਵਾਲੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਨਿਡਰਤਾ ਨਾਲ ਸੱਚ ’ਤੇ ਪਹਿਰਾ ਦਿੱਤਾ। ਅਜਿਹੇ ਪੰਥ ਪ੍ਰਸਤੀ ਵਾਲੇ ਆਗੂਆਂ ਦੇ ਜੀਵਨ ਤੋਂ ਅਜੋਕੀ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਪ੍ਰਾਪਤ ਕਰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਅੱਗੇ ਆਉਣਾ ਚਾਹੀਦਾ ਹੈ। ਹੋਰ ਪੜ੍ਹੋ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਸਮੇਤ 4 ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਜਥੇਦਾਰ ਤਲਵੰਡੀ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਤਲਵੰਡੀ ਨੂੰ ਪੰਥ ਦੀ ਸੇਵਾ ਵਿਰਾਸਤ ਵਿੱਚੋਂ ਪ੍ਰਾਪਤ ਹੋਈ ਸੀ। ਉਨ੍ਹਾਂ ਨੇ ਆਪਣੇ ਪਿਤਾ ਦੇ ਪਾਏ ਪੂਰਨਿਆਂ ’ਤੇ ਚੱਲਦਿਆਂ ਕਈ ਮੋਰਚਿਆਂ ਵਿਚ ਹਿੱਸਾ ਲਿਆ।ਅਜਿਹੇ ਆਗੂ ਕੌਮ ਦਾ ਸਰਮਾਇਆ ਹਨ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਪੁੱਜੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਮੁੱਖ ਗ੍ਰੰਥੀ ਵੱਲੋਂ ਜਥੇਦਾਰ ਤਲਵੰਡੀ ਦੇ ਪਰਿਵਾਰ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਰਣਜੀਤ ਸਿੰਘ ਤਲਵੰਡੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਅਤੇ ਸਮੁੱਚੇ ਪੰਥ ਦਾ ਧੰਨਵਾਦ ਕਰਦਿਆਂ ਜਥੇਦਾਰ ਤਲਵੰਡੀ ਦੀਆਂ ਯਾਦਾਂ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਤਲਵੰਡੀ ਪਰਿਵਾਰ ਨੂੰ ਇਹ ਮਾਣ ਹਾਸਲ ਹੈ ਕਿ ਉਨ੍ਹਾਂ ਦੀਆਂ ਦੋ ਪੀੜ੍ਹੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਦਾਰ ਤਲਵੰਡੀ ਦੇ ਪਿਤਾ ਜਥੇਦਾਰ ਸ਼ਾਂਗਾ ਸਿੰਘ ਦੀ ਵੀ ਤਸਵੀਰ ਇਥੇ ਲੱਗੀ ਹੋਈ ਹੈ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ। ਭਾਈ ਲੌਂਗੋਵਾਲ ਵੱਲੋਂ ਜਥੇਦਾਰ ਤਲਵੰਡੀ ਦੇ ਪਰਿਵਾਰਕ ਮੈਂਬਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਵੀ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਤਲਵੰਡੀ ਦੇ ਸਪੁੱਤਰ ਰਣਜੀਤ ਸਿੰਘ ਤਲਵੰਡੀ ਤੇ ਸਜਗਜੀਤ ਸਿੰਘ ਤਲਵੰਡੀ, ਉਨ੍ਹਾਂ ਦੀਆਂ ਸਪੁੱਤਰੀ ਬੀਬੀ ਹਰਜੀਤ ਕੌਰ ਤੇ ਬੀਬੀ ਮਨਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਵਿਧਾਇਕ ਬਲਬੀਰ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ ਦਰਸ਼ਨ ਸਿੰਘ ਪੀ.ਏ., ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ। -PTC News


  • Tags

Top News view more...

Latest News view more...