Mon, Dec 8, 2025
Whatsapp

ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

Reported by:  PTC News Desk  Edited by:  Jashan A -- October 06th 2019 06:25 PM
ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ,ਅੰਮ੍ਰਿਤਸਰ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਧਰਮ ਪਤਨੀ ਬੀਬੀ ਰਣਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਉਹ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਦੁੱਖ ਪ੍ਰਗਟਾਇਆ ਹੈ। ਭਾਈ ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਅਕਾਲ ਪੁਰਖ ਦਾ ਭਾਣਾ ਦੱਸਿਆ। ਉਨ੍ਹਾਂ ਆਖਿਆ ਕਿ ਜੀਵਨ ਸਾਥੀ ਦਾ ਸੰਸਾਰ ਤੋਂ ਤੁਰ ਜਾਣਾ ਸੰਸਾਰੀ ਜੀਵਨ ਲਈ ਵੱਡਾ ਘਾਟਾ ਹੁੰਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਥਕ ਜ਼ੁੰਮੇਵਾਰੀ ਨਿਭਾਉਣ ਸਮੇਂ ਪਰਿਵਾਰਕ ਜ਼ੁੰਮੇਵਾਰੀਆਂ ਲਈ ਧਰਮ ਪਤਨੀ ਦੀ ਭੂਮਿਕਾ ਨੂੰ ਨਕਾਰਿਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ’ਚ ਨਿਵਾਸ ਬਖ਼ਸ਼ਣ। -PTC News


Top News view more...

Latest News view more...

PTC NETWORK
PTC NETWORK