Sat, Apr 20, 2024
Whatsapp

ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ

Written by  Shanker Badra -- March 14th 2019 09:29 AM
ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ

ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ

ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹਲਕਾ ਧਰਮਕੋਟ (ਮੋਗਾ) ਦੀ ਸੰਗਤ ਨੇ ਲੰਗਰ ਸੇਵਾ ਕੀਤੀ। [caption id="attachment_269217" align="aligncenter" width="300"]jathedar tota singh And Halqa Dharamkot Sangat Sri Guru Ramdas Langar ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ[/caption] ਇਸ ਮੌਕੇ ਗੱਲਬਾਤ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਰੰਭਤਾ ਮੌਕੇ 1 ਚੇਤ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਲਈ ਹਲਕੇ ਦੀ ਸੰਗਤ ਸਮੇਤ ਪੁੱਜਦੇ ਹਨ। [caption id="attachment_269219" align="aligncenter" width="300"]jathedar tota singh And Halqa Dharamkot Sangat Sri Guru Ramdas Langar ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ[/caption] ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਚੋਂ ਰੋਜ਼ਾਨਾਂ ਲੱਖਾਂ ਸੰਗਤਾਂ ਪ੍ਰਸ਼ਾਦਾ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਇਥੇ ਸੇਵਾ ਕਰਕੇ ਸੰਗਤ ਨੂੰ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੇਵਾ ਕਰਨ ਪਹੁੰਚੀਆਂ ਹਨ।ਉਨ੍ਹਾਂ ਦੱਸਿਆ ਕਿ ਲੰਗਰ ਸੇਵਾ ਲਈ ਸੰਗਤ ਵੱਲੋਂ ਖੰਡ, ਚਾਹ ਪੱਤੀ, ਡਾਲਡਾ ਘਿਉ, ਦੇਸੀ ਘਿਉ, ਮਸਾਲੇ, ਵੇਸਣ, ਦਾਲਾਂ, ਆਟਾ, ਕਣਕ, ਚਾਵਲ, ਸਬਜ਼ੀਆਂ ਆਦਿ ਰਸਦਾਂ ਲਿਆਂਦੀਆਂ ਗਈਆਂ ਹਨ। [caption id="attachment_269216" align="aligncenter" width="300"]jathedar tota singh And Halqa Dharamkot Sangat Sri Guru Ramdas Langar ਜਥੇਦਾਰ ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ 'ਚ ਕੀਤੀ ਸੇਵਾ[/caption] ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਮੈਨੇਜਰ ਮੁਖਤਾਰ ਸਿੰਘ ਨੇ ਲੰਗਰ ਸੇਵਾ ਲਈ ਆਈਆਂ ਸੰਗਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ ਦੀ ਪਤਨੀ ਬੀਬੀ ਮੁਖਤਿਆਰ ਕੌਰ, ਕੁਲਵੰਤ ਸਿੰਘ ਰਿਚੀ ਮੋਗਾ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ ਡੱਲਾ, ਡਾ. ਜਸਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਤੇਜ ਸਿੰਘ ਕਾਦਰਵਾਲਾ ਸਮੇਤ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...