Thu, Apr 25, 2024
Whatsapp

ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਰਾਜਾਸਾਂਸੀ ਤੋਂ ਐਲਾਨਿਆ ਉਮੀਦਵਾਰ

Written by  Shanker Badra -- October 09th 2021 10:16 AM
ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਰਾਜਾਸਾਂਸੀ ਤੋਂ ਐਲਾਨਿਆ ਉਮੀਦਵਾਰ

ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਰਾਜਾਸਾਂਸੀ ਤੋਂ ਐਲਾਨਿਆ ਉਮੀਦਵਾਰ

ਲੋਪੋਕੇ : 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜਿਸ ਤੋਂ ਬਾਅਦ ਰਾਜਾਸਾਂਸੀ ਹਲਕੇ ਦੇ ਵਰਕਰਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ। ਉਥੇ ਹੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚੋਣਾਂ ਨੂੰ ਲੈ ਕੇ ਵੀਰ ਸਿੰਘ ਲੋਪੋਕੇ ਨੇ ਪਿੰਡ ਲਦੇਹ ਵਿੱਚ ਵੱਡੀ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਹੈ। ਅਕਾਲੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਵੀਰ ਸਿੰਘ ਲੋਪੋਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਯੋਗ ਹੱਕਦਾਰ ਸਨ। -PTCNews


Top News view more...

Latest News view more...