ਮੋਹਾਲੀ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 67

By Shanker Badra - April 29, 2020 5:04 pm

ਮੋਹਾਲੀ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਦੇ 2 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 67:ਮੋਹਾਲੀ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਅਤੇ ਮੋਹਾਲੀ ਜ਼ਿਲੇ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ।

ਮੋਹਾਲੀ ਦੇ ਡੇਰਾਬੱਸੀ ਸਥਿਤ ਪਿੰਡ ਜਵਾਹਰਪੁਰ 'ਚ ਅੱਜ 2 ਲੋਕਾਂ ਦੀ ਹੋਰ ਕੋਰੋਨਾ ਰਿਪੋਰਟ ਪਾਜ਼ੀਟਿਵ ਹੈ।ਇਨ੍ਹਾਂ 'ਚ 15 ਸਾਲਾਂ ਦੀ ਕੁੜੀ ਸਮੇਤ ਉਸ ਦੀ ਮਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ

ਮੋਹਾਲੀ ਜ਼ਿਲੇ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਪੀੜਤ 2 ਹੋਰ ਦੀ ਪੁਸ਼ਟੀ ਹੋਣ ਨਾਲ ਜ਼ਿਲੇ ਅੰਦਰ ਕੁੱਲ ਮਰੀਜ਼ਾਂ ਦੀ ਗਿਣਤੀ 67 ਹੋ ਗਈ ਹੈ ਜਦਕਿ ਪਿੰਡ ਜਵਾਹਰਪੁਰ ਵਿਚ ਕੁੱਲ 42 ਮਰੀਜ਼ ਹੋਣ ਨਾਲ ਇਹ ਪਿੰਡ ਸੂਬੇ ਦਾ ਸਭ ਤੋਂ ਵੱਧ ਕੋਰੋਨਾ ਪੀੜਤਾਂ ਵਾਲਾ ਪਿੰਡ ਬਣ ਗਿਆ ਹੈ।
-PTCNews

adv-img
adv-img