Sat, Apr 20, 2024
Whatsapp

ਹਿਮਾਚਲ 'ਚ ਵੱਡਾ ਹਾਦਸਾ , 200 ਫੁੱਟ ਡੂੰਘੀ ਖੱਡ 'ਚ ਡਿੱਗੀ ਜੀਪ, ਤਿੰਨ ਨੌਜਵਾਨਾਂ ਦੀ ਮੌਤ

Written by  Shanker Badra -- June 13th 2020 06:08 PM
ਹਿਮਾਚਲ 'ਚ ਵੱਡਾ ਹਾਦਸਾ , 200 ਫੁੱਟ ਡੂੰਘੀ ਖੱਡ 'ਚ ਡਿੱਗੀ ਜੀਪ, ਤਿੰਨ ਨੌਜਵਾਨਾਂ ਦੀ ਮੌਤ

ਹਿਮਾਚਲ 'ਚ ਵੱਡਾ ਹਾਦਸਾ , 200 ਫੁੱਟ ਡੂੰਘੀ ਖੱਡ 'ਚ ਡਿੱਗੀ ਜੀਪ, ਤਿੰਨ ਨੌਜਵਾਨਾਂ ਦੀ ਮੌਤ

ਹਿਮਾਚਲ 'ਚ ਵੱਡਾ ਹਾਦਸਾ , 200 ਫੁੱਟ ਡੂੰਘੀ ਖੱਡ 'ਚ ਡਿੱਗੀ ਜੀਪ, ਤਿੰਨ ਨੌਜਵਾਨਾਂ ਦੀ ਮੌਤ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਕਮਾਂਦ 'ਚ ਇਕ ਜੀਪ ਦੇ ਕਰੀਬ 200 ਫੁੱਟ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 24 ਸਾਲਾ ਨੌਜਵਾਨ ਭੁਪਿੰਦਰ ਸ਼ਰਮਾ ਪੁੱਤਰ ਕਾਂਸ਼ੀ ਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਮਲੋਹ ਦੇ 18 ਸਾਲਾ ਲਵਦੀਪ ਪੁੱਤਰ ਨੰਦ ਲਾਲ ਦੀ ਜ਼ੋਨਲ ਹਸਪਤਾਲ ਮੰਡੀ 'ਚ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗੜਾ ਦੇ ਮੇਹਵਾ ਨਿਵਾਸੀ 32 ਸਾਲਾ ਨਿਧੀ ਸਿੰਘ ਪੁੱਤਰ ਕਰਮ ਸਿੰਘ ਨੂੰ ਗੰਭੀਰ ਹਾਲਤ 'ਚ ਆਈਜੀਐੱਮਸੀ ਸ਼ਿਮਲਾ ਰੈਫਰ ਕੀਤਾ ਗਿਆ ਪਰ ਰਸਤੇ 'ਚ ਉਸ ਦੀ ਵੀ ਮੌਤ ਹੋ ਗਈ। ਇਹ ਹਾਦਸਾ ਮੰਡੀ-ਕਟਿੰਡੀ-ਬਜੌਰ ਮਾਰਗ 'ਤੇ ਰਾਤ ਨੂੰ ਵਾਪਰਿਆ ਹੈ। ਮੰਡੀ ਜ਼ਿਲ੍ਹੇ ਦੇ ਕਮਾਂਦ 'ਚ ਇਕ ਪਿਕਅਪ ਜੀਪ ਅਚਾਨਕ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ 'ਚ ਪਲਟ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਸ ਤਰ੍ਹਾਂ ਵਾਪਰਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। -PTCNews


Top News view more...

Latest News view more...