ਝਾਰਖੰਡ ਦੇ ਗੜ੍ਹਵਾ ‘ਚ ਡੂੰਘੀ ਖੱਡ ‘ਚ ਡਿੱਗੀ ਬੱਸ, 6 ਦੀ ਮੌਤ, 39 ਜ਼ਖਮੀ

ਝਾਰਖੰਡ ਦੇ ਗੜ੍ਹਵਾ ‘ਚ ਡੂੰਘੀ ਖੱਡ ‘ਚ ਡਿੱਗੀ ਬੱਸ, 6 ਦੀ ਮੌਤ, 39 ਜ਼ਖਮੀ,ਗੜ੍ਹਵਾ: ਦੇਸ਼ ਹਰ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਝਾਰਖੰਡ ਦੇ ਗੜ੍ਹਵਾ ‘ਚ ਵਾਪਰਿਆ ਹੈ, ਜਿਥੇ ਇੱਕ ਬੱਸ ਡੂੰਘੀ ਖੱਡ ‘ਚ ਜਾ ਡਿੱਗੀ।

ਇਸ ਹਾਦਸੇ ‘ਚ ਯਾਤਰੀਆਂ ਦੀ ਮੌਤ ਹੋ ਗਈ ਜਦਕਿ 39 ਹੋਰ ਜ਼ਖਮੀ ਹਨ। ਮਿਲੀ ਜਾਣਕਾਰੀ ਮੁਤਾਬਕ ਬੱਸ ਛੱਤੀਸਗੜ੍ਹ ਦੇ ਅੰਬਿਕਾਪੁਰ ਤੋਂ ਆ ਰਹੀ ਸੀ। ਜਿਸ ਦੌਰਾਨ ਗੜਵਾ ਕੋਲ ਆ ਕੇ ਬੱਸ ਦਾ ਸੰਤੁਲਨ ਵਿਗੜ ਗਿਆ ਤੇਡੂੰਘੀ ਖੱਡ ‘ਚ ਜਾ ਡਿੱਗੀ।

ਹੋਰ ਪੜ੍ਹੋ: ਚੀਨ ‘ਚ ਹੜ੍ਹ ਨੇ ਮਚਾਇਆ ਕਹਿਰ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ


ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

-PTC News